ਸੜਕ ’ਤੇ ਘੁੰਮ ਰਹੇ ਪਸ਼ੂ ਨੇ ਲਈ ਕਾਰ ਚਾਲਕ ਦੀ ਜਾਨ

Tuesday, Jun 28, 2022 - 04:33 PM (IST)

ਸੜਕ ’ਤੇ ਘੁੰਮ ਰਹੇ ਪਸ਼ੂ ਨੇ ਲਈ ਕਾਰ ਚਾਲਕ ਦੀ ਜਾਨ

ਬਰੇਟਾ (ਬਾਂਸਲ) : ਕਾਰ ਸਾਹਮਣੇ ਅਚਾਨਕ ਪਸ਼ੂ ਆਉਣ ’ਤੇ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦਿਆਲਪੁਰਾ ਦੇ ਨਜ਼ਦੀਕ ਹਰਜੀਤ ਸਿੰਘ (28) ਪੁੱਤਰ ਸੁਖਵਿੰਦਰ ਸਿੰਘ ਵਾਸੀ ਬਰੇਟਾ ਦੀ ਕਾਰ ਦੇ ਸਾਹਮਣੇ ਅਚਾਨਕ ਇਕ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਨੇ ਮੁੱਖ ਚੋਣ ਵਾਅਦਿਆਂ ਵਾਸਤੇ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਕੀਤਾ ਧੋਖਾ : SAD

ਇਸ ਦੌਰਾਨ ਕਾਰ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਗਰਿੱਲਾਂ ਤੋੜ ਕੇ ਖੇਤਾਂ ’ਚ ਜਾ ਕੇ ਪਲਟ ਗਈ, ਜਿਸ ਕਾਰਨ ਕਾਰ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ। ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨ ’ਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ।


author

Manoj

Content Editor

Related News