ਪੈਦਲ ਜਾ ਰਹੇ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਜ਼ਖਮੀ

Wednesday, Nov 01, 2017 - 04:38 AM (IST)

ਪੈਦਲ ਜਾ ਰਹੇ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਜ਼ਖਮੀ

ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਸੁਲਤਾਨਪੁਰ ਰੋਡ 'ਤੇ ਆਰ. ਸੀ. ਐੱਫ. ਦੇ ਨਜ਼ਦੀਕ ਸੜਕ ਕਿਨਾਰੇ ਪੈਦਲ ਜਾ ਰਹੇ ਇਕ ਪ੍ਰਵਾਸੀ ਮਜ਼ਦੂਰ ਦੇ ਤੇਜ਼ ਰਫਤਾਰ ਅਣਪਛਾਤੇ ਕਾਰ ਚਾਲਕ ਵਲੋਂ ਟੱਕਰ ਮਾਰ ਦੇਣ ਨਾਲ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀ ਨੂੰ ਇਲਾਜ ਲਈ ਉਸਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ। ਜ਼ੇਰੇ ਇਲਾਜ ਦੋਮਲ ਮਾਹਤੋ ਪੁੱਤਰ ਬਲਰਾਮ ਮਾਹਤੋ ਜੋ ਆਰ. ਸੀ. ਐੱਫ. ਦੇ ਨਜ਼ਦੀਕ ਬਣੀਆਂ ਝੁੱਗੀਆਂ 'ਚ ਰਹਿੰਦਾ ਹੈ, ਦੀ ਪਤਨੀ ਬਿਮਲਾ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਉਸਦਾ ਪਤੀ ਨਜ਼ਦੀਕ ਦੀ ਦੁਕਾਨ ਤੋਂ ਰਾਸ਼ਨ ਲੈ ਕੇ ਵਾਪਸ ਆ ਰਿਹਾ ਸੀ ਤਾਂ ਪਿੱਛੋਂ ਆਏ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।


Related News