ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ

Monday, May 01, 2023 - 03:03 PM (IST)

ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ

ਸੁਜਾਨਪੁਰ/ਪਠਾਨਕੋਟ (ਧਰਮਿੰਦਰ)- ਬੀਤੇ ਦਿਨ ਮਾਧੋਪੁਰ ਹੈੱਡਵਰਕਸ ਤੋਂ ਨਿਕਲਣ ਵਾਲੀ ਯੂ. ਬੀ. ਡੀ. ਸੀ. ਪਾਵਰ ਹਾਊਸ ਨਹਿਰ ’ਚ ਪੀ. ਐੱਨ. ਬੀ. ਬੈਂਕ ਦੀ ਸ਼ਾਖ਼ਾ ਪਠਾਨਕੋਟ ਦੇ 5 ਕਰਮਚਾਰੀਆਂ ਦੇ ਰੁੜ੍ਹਨ ਦਾ ਸਮਾਚਾਰ ਮਿਲਿਆ ਸੀ, ਜਿਨ੍ਹਾਂ ’ਚੋਂ 2 ਨੌਜਵਾਨਾਂ ਨੂੰ ਸਥਾਨਕ ਲੋਕਾਂ ਨੇ ਬਚਾਅ ਲਿਆ, ਜਦਕਿ ਗੱਡੀ ਸਮੇਤ 3 ਲਾਪਤਾ ਦੱਸੇ ਜਾ ਰਹੇ ਸਨ। ਜਾਣਕਾਰੀ ਮੁਤਾਬਕ ਪਠਾਨਕੋਟ ਦੀ ਮਾਧੋਪੁਰ ਨਹਿਰ 'ਚ ਇਹ 3 ਵਿਅਕਤੀ ਵਹਿ ਗਏ ਸਨ ਅਤੇ ਇਨ੍ਹਾਂ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਤਿੰਨੋਂ ਮ੍ਰਿਤਕ ਬੈਂਕ ਮੁਲਾਜ਼ਮ ਸਨ।

ਇਹ ਵੀ ਪੜ੍ਹੋ- 15 ਮਹੀਨਿਆਂ 'ਚ ਲੁਧਿਆਣਾ ਦੇ 50 ਪੁਲਸ ਮੁਲਾਜ਼ਮਾਂ ਦੀ ਮੌਤ, ਕਾਰਨ ਜਾਣ ਹੋਵੋਗੇ ਹੈਰਾਨ

ਦੱਸ ਦੇਈਏ ਪੂਰੀ ਰਾਤ NDRF ਦੀ ਮਦਦ ਨਾਲ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਸਖ਼ਤ ਮਿਹਨਤ ਤੋਂ ਬਾਅਦ ਇਨ੍ਹਾਂ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਗੱਡੀ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ। ਤਿੰਨੋਂ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨੈਸ਼ਨਲ ਹਾਈਵੇ ਦਬੁਰਜੀ ਬਾਈਪਾਸ ਨੇੜੇ ਵਾਪਰਿਆ ਹਾਦਸਾ, ਨੌਜਵਾਨ ਦੀ ਮੌਕੇ 'ਤੇ ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News