ਕੁੱਟ-ਮਾਰ ਕਰਨ ''ਤੇ 4 ਖਿਲਾਫ ਮਾਮਲਾ ਦਰਜ
Monday, Feb 19, 2018 - 06:04 AM (IST)

ਤਲਵੰਡੀ ਭਾਈ/ਘੱਲ ਖੁਰਦ, (ਗੁਲਾਟੀ, ਦਲਜੀਤ)— ਤਲਵੰਡੀ ਭਾਈ ਪੁਲਸ ਨੇ ਇਕ ਵਿਅਕਤੀ ਦੀ ਪੁਰਾਣੀ ਰੰਜਿਸ਼ ਤਹਿਤ ਕੁੱਟ-ਮਾਰ ਕਰਨ ਦੇ ਦੋਸ਼ਾਂ ਤਹਿਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ। ਤਲਵੰਡੀ ਭਾਈ ਪੁਲਸ ਥਾਣੇ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਕੋਟ ਕਰੋੜ ਕਲਾਂ ਦੇ ਸਰਬਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਜੋ ਸਿਵਲ ਹਸਪਤਾਲ ਫ਼ਿਰੋਜ਼ਸ਼ਾਹ ਵਿਖੇ ਦਾਖਲ ਹੈ, ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਇਕ ਪੁਰਾਣੇ ਝਗੜੇ ਕਾਰਨ 17 ਫਰਵਰੀ ਨੂੰ ਸਵੇਰੇ ਬੇਅੰਤ ਸਿੰਘ, ਸੁੱਖਾ ਸਿੰਘ, ਲੱਖਾ ਸਿੰਘ ਅਤੇ ਪਰਮਿੰਦਰ ਕੌਰ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟ-ਮਾਰ ਕੀਤੀ। ਸਬ-ਇੰਸਪੈਕਟਰ ਪਾਲ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਦੇ ਬਿਆਨਾਂ 'ਤੇ ਉਕਤ ਚਾਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।