ਕੁੱਟਮਾਰ ਕਰਨ ਦੇ ਦੋਸ਼ ''ਚ 6 ਖਿਲਾਫ ਮਾਮਲਾ ਦਰਜ
Sunday, Jun 11, 2017 - 07:46 AM (IST)
ਤਰਨਤਾਰਨ, (ਰਾਜੂ)- ਪਿੰਡ ਭੈਣੀ ਮੱਟੂਆਂ ਵਿਖੇ ਪਿਓ-ਪੁੱਤਰਾਂ ਵੱਲੋਂ 3 ਹੋਰ ਵਿਅਕਤੀਆਂ ਨਾਲ ਹਮਸਲਾਹ ਹੋ ਕੇ 2 ਚਚੇਰੇ ਭਰਾਵਾਂ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੇ ਪਿਓ-ਪੁੱਤਰਾਂ ਸਮੇਤ ਕੁੱਲ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਵਰਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦੇ ਤਾਏ ਦਾ ਲੜਕਾ ਜੋਬਨਬੀਰ ਸਿੰਘ ਪੁੱਤਰ ਗੁਰਵੇਲ ਸਿੰਘ ਖੇਤਾਂ ਵਿਚ ਪਾਣੀ ਲਾ ਕੇ ਆਪਣੀ ਬਹਿਕ ਵੱਲ ਨੂੰ ਪੈਦਲ ਆ ਰਹੇ ਸਨ ਤਾਂ ਰਸਤੇ ਵਿਚ ਬਲਵਿੰਦਰ ਸਿੰਘ ਪੁੱਤਰ ਲਾਲ ਸਿੰਘ, ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਮਲਕੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਤੇ ਉਸ ਦੇ ਤਾਏ ਦੇ ਲੜਕੇ ਜੋਬਨਪ੍ਰੀਤ ਸਿੰਘ ਦੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਕੁੱਟਮਾਰ ਕੀਤੀ। ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
