ਮਹਿਲਾ ਪੁਲਸ ਅਧਿਕਾਰੀ ਦੀ ਵਰਦੀ ਪਾੜਨ ''ਤੇ ਤਿੰਨ ਖਿਲਾਫ ਮਾਮਲਾ ਦਰਜ
Saturday, Aug 19, 2017 - 07:17 AM (IST)
ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮਹਿਲਾ ਪੁਲਸ ਅਧਿਕਾਰੀ 'ਤੇ ਹਮਲਾ ਕਰ ਕੇ ਉਸ ਦੀ ਵਰਦੀ ਪਾੜਨ ਦੇ ਦੋਸ਼ ਹੇਠ ਇਕ ਔਰਤ ਸਮੇਤ ਇਕੋ ਪਰਿਵਾਰ ਦੇ ਤਿੰਨ ਜੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਕੇ ਇਕ ਔਰਤ ਅਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇਕ ਵਿਅਕਤੀ ਹਾਲੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।
ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਐੱਸ. ਆਈ. ਅਮਨਜੋਤ ਕੌਰ ਨੇ ਦੱਸਿਆ ਕਿ ਉਹ ਥਾਣਾ ਸਿਟੀ ਤਰਨਤਾਰਨ ਵਿਚ ਬਤੌਰ ਡਿਊਟੀ ਅਫ਼ਸਰ ਤਾਇਨਾਤ ਸੀ ਕਿ ਦੁਪਹਿਰ 2 ਵਜੇ ਦੇ ਕਰੀਬ ਸ਼ਿਵਮ ਪਤਨੀ ਵਿਜੇ ਸਿੰਘ ਅਤੇ ਉਸ ਦੇ ਸਹੁਰੇ ਪਰਿਵਾਰ ਨੂੰ ਪੜਤਾਲ ਲਈ ਬੁਲਾਇਆ ਗਿਆ ਸੀ। ਪੜਤਾਲ ਦੌਰਾਨ ਸ਼ਿਵਮ ਦੀ ਸੱਸ ਅਮਰਜੀਤ ਕੌਰ ਨੇ ਕਮਰੇ ਵਿਚ ਪਿਆ ਸੋਟਾ ਉਸ ਨੂੰ ਮਾਰਨਾ ਸ਼ੁਰੂ ਕਰ ਦਿੱਤਾ, ਵਿਜੇ ਸਿੰਘ ਨੇ ਉਸ ਨੂੰ ਕਮੀਜ਼ ਤੋਂ ਫੜ ਲਿਆ ਤੇ ਰਵਿੰਦਰ ਸਿੰਘ ਨੇ ਵੀ ਉਸ ਨੂੰ ਮੋਢਿਆਂ ਤੋਂ ਫੜ ਕੇ ਜ਼ੋਰ ਨਾਲ ਖਿੱਚਿਆ, ਜਿਸ ਨਾਲ ਉਸ ਦੀ ਵਰਦੀ ਫਟ ਗਈ। ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਵਿਜੇ ਸਿੰਘ, ਰਵਿੰਦਰ ਸਿੰਘ ਤੇ ਅਮਰਜੀਤ ਕੌਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
