ਕੋਠੇ ਤੋਂ ਛਾਲ ਮਾਰਨ ਵਾਲੀ ਗਰਭਵਤੀ ਔਰਤ ਨੇ ਤੋੜਿਆ ਦਮ, ਸਹੁਰੇ ਪਰਿਵਾਰ 'ਤੇ ਮਾਮਲਾ ਦਰਜ

Thursday, Aug 10, 2023 - 10:52 AM (IST)

ਕੋਠੇ ਤੋਂ ਛਾਲ ਮਾਰਨ ਵਾਲੀ ਗਰਭਵਤੀ ਔਰਤ ਨੇ ਤੋੜਿਆ ਦਮ, ਸਹੁਰੇ ਪਰਿਵਾਰ 'ਤੇ ਮਾਮਲਾ ਦਰਜ

ਬਟਾਲਾ (ਸਾਹਿਲ)- ਬੀਤੇ ਦਿਨੀਂ ਸਹੁਰਿਆਂ ਤੋਂ ਦੁਖੀ ਵਿਆਹੁਤਾ ਵੱਲੋਂ ਕੋਠੇ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਰਮੇਸ਼ ਭਾਰਦਵਾਜ ਨੇ ਦੱਸਿਆ ਕਿ ਕ੍ਰਿਸ਼ਮਾ ਪੁੱਤਰੀ ਸੁਰਜੀਤ ਵਾਸੀ ਅਲੀਵਾਲ ਦਾ ਵਿਆਹ ਕਰੀਬ 5 ਮਹੀਨੇ ਪਹਿਲਾ ਵਰੁਣ ਸਾਨਨ ਪੁੱਤਰ ਸਵ. ਬੌਬੀ ਸਾਨਨ ਵਾਸੀ ਓਹਰੀ ਗੇਟ ਬਟਾਲਾ ਨਾਲ ਹੋਇਆ ਸੀ। ਵਿਆਹ ਦੇ ਕੁਝ ਚਿਰ ਬਾਅਦ ਹੀ ਸਹੁਰੇ ਪਰਿਵਾਰ ਨੇ ਉਸ ਕੋਲੋਂ ਦਾਜ ਦੀ ਮੰਗ ਕਰਦਿਆਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਦੁਖੀ ਹੋ ਕੇ ਬੀਤੇ ਦਿਨੀਂ ਉਸ ਨੇ ਕੋਠੇ ਤੋਂ ਛਾਲ ਮਾਰ ਦਿੱਤੀ, ਜਿਸਨੂੰ ਗੰਭੀਰ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਥੇ ਉਕਤ ਔਰਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਪਿਤਾ ਸੁਰਜੀਤ ਦੇ ਬਿਆਨਾਂ ਦੇ ਆਧਾਰ ’ਤੇ ਪਤੀ ਵਰੁਣ ਸਾਨਨ, ਸੱਸ ਮਧੂ ਸਾਨਨ ਤੇ ਨਣਾਨ ਨੇਹਾ ਵਾਸੀ ਕਪੂਰਥਲਾ ਦੇ ਵਿਰੁੱਧ ਧਾਰਾ 304-ਬੀ, 120-ਬੀ ਆਈ. ਪੀ. ਸੀ. ਤਹਿਤ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਹੈ। ਇਸ ਮੌਕੇ ਐੱਸ. ਆਈ. ਬਲਰਾਜ ਸਿੰਘ ਬਾਠ, ਐੱਸ. ਆਈ. ਸਵਿੰਦਰ ਸਿੰਘ, ਏ. ਐੱਸ. ਆਈ. ਗੁਰਮੀਤ ਕੌਰ ਤੇ ਰਣਧੀਰ ਸਿੰਘ ਵੀ ਕਾਰਵਾਈ ਕਰਨ ਮੌਕੇ ਹਾਜ਼ਰ ਸਨ।

ਇਹ ਵੀ ਪੜ੍ਹੋ-  ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੀਤੇ ਦਿਨ ਸਹੁਰਿਆਂ ਤੋਂ ਦੁਖੀ ਵਿਆਹੁਤਾ ਵੱਲੋਂ ਕੋਠੇ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ 5 ਮਹੀਨੇ ਪਹਿਲਾਂ ਕੁੜੀ ਦਾ ਵਿਆਹ ਵਰੁਣ ਸਾਨਨ ਬਟਾਲਾ ਨਾਲ ਵਿਆਹ ਹੁੰਦਾ ਹੈ ਅਤੇ ਉਹ 2 ਮਹੀਨੇ ਦੀ ਗਰਭਵਤੀ ਹੈ ਜਿਸ ਵਲੋਂ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਗਰਭਵਤੀ ਔਰਤ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਲੋਕਾਂ ਨੇ ਇਹ ਘਟਨਾ ਦੇਖੀ ਉਨ੍ਹਾਂ ਦਾ ਕਹਿਣਾ ਹੈ ਕਿ ਕੁੜੀ ਦਾ ਸਿਰ ਅਤੇ ਛਾਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਚੁੱਕਿਆ ਹੈ। ਦੂਜੇ ਪਾਸੇ ਕੁੜੀ ਦੀ ਸੱਸ ਅਤੇ ਘਰਵਾਲਾ ਅੰਮ੍ਰਿਤਸਰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਕੇ ਫ਼ਰਾਰ ਹੋ ਗਏ  ਸਨ। 

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News