ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ, AAP ਕੌਂਸਲਰ ਨੇ ਪਾਈ ਪਟੀਸ਼ਨ

Thursday, Feb 01, 2024 - 01:53 PM (IST)

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ, AAP ਕੌਂਸਲਰ ਨੇ ਪਾਈ ਪਟੀਸ਼ਨ

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ 'ਤੇ ਰੋਕ ਲਾਉਣ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇਨਕਾਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਅਦਾਲਤ ਨੇ ਜਲਦੀ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ : ਪਿੰਡ ਦੇ ਹੀ ਮੁੰਡਿਆਂ ਨੇ ਅੱਲ੍ਹੜ ਕੁੜੀ ਦੀ ਲੁੱਟੀ ਇੱਜ਼ਤ, ਮਗਰੋਂ ਘਰ ਨੇੜੇ ਸੁੱਟਿਆ

ਦੱਸਣਯੋਗ ਹੈ ਕਿ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਚੋਣ 'ਚ ਵੋਟਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਉਂਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਸੀ ਅਤੇ ਚੋਣ ਨਤੀਜੇ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਬੁੱਦਵਾਰ ਨੂੰ ਅਗਲੇ ਹੁਕਮਾਂ ਤੱਕ ਦਫ਼ਤਰ ਦੇ ਕੰਮਕਾਜ ਨੂੰ ਭੰਗ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਅਸਵੀਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਸ਼ਰਧਾਲੂਆਂ ਨੂੰ Special ਟਰੇਨਾਂ ਰਾਹੀਂ ਅਯੁੱਧਿਆ ਦੀ ਯਾਤਰਾ ਕਰਵਾਏਗੀ ਭਾਜਪਾ
ਹਾਈਕੋਰਟ ਨੇ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News