ਨੌਜਵਾਨ ਦੀਆਂ ਉਗਲੀਆਂ ਕੱਟਣ ਦਾ ਮਾਮਲਾ, ਮੁਲਜ਼ਮ ਤਰੁਣ ਨੂੰ 6 ਮਾਰਚ ਤੱਕ ਪੁਲਸ ਰਿਮਾਂਡ ’ਤੇ ਭੇਜਿਆ

Monday, Feb 27, 2023 - 02:09 PM (IST)

ਮੋਹਾਲੀ (ਸੰਦੀਪ) : ਬੜਮਾਜਰਾ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਹਰਦੀਪ ਦੀਆਂ ਉਂਗਲੀਆਂ ਕੱਟਣ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਗੌਰਵ ਸ਼ਰਮਾ ਉਰਫ਼ ਗੌਰੀ ਅਤੇ ਤਰੁਣ ਨੂੰ ਪੁਲਸ ਨੇ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ। ਪੁਲਸ ਨੇ ਕੇਸ ਦੀ ਜਾਂਚ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਦੀ ਰਿਮਾਂਡ ਦੀ ਮੰਗ ਕੀਤੀ। ਕੇਸ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 6 ਮਾਰਚ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਪੁਲਸ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ’ਚ ਪੁੱਛਗਿਛ ਕਰੇਗੀ, ਉਥੇ ਹੀ ਗੌਰਵ ਸ਼ਰਮਾ ਉਰਫ਼ ਗੌਰੀ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਧਿਆਨਯੋਗ ਹੈ ਕਿ ਵਾਰਦਾਤ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਐਕਸ਼ਨ ’ਚ ਆਉਂਦਿਆਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਗੌਰਵ ਸ਼ਰਮਾ ਉਰਫ਼ ਗੌਰੀ ਤੇ ਉਸ ਦੇ ਨਾਲ ਤਰੁਣ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੌਰਾਨ ਪੁਲਸ ਅਤੇ ਉਨ੍ਹਾਂ ਵਿਚਕਾਰ ਸ਼ੰਭੂ ਬੈਰੀਅਰ ’ਚ ਫਾਇਰਿੰਗ ਹੋਈ, ਇਸ ਦੌਰਾਨ ਮੁਲਜ਼ਮ ਗੌਰਵ ਦੇ ਪੈਰ ’ਚ ਗੋਲੀ ਵੀ ਲੱਗੀ ਸੀ।

ਇਹ ਵੀ ਪੜ੍ਹੋ : ਸਿਰਫ਼ ਅਰਵਿੰਦ ਕੇਜਰੀਵਾਲ ਹੀ ਪੀ. ਐੱਮ. ਮੋਦੀ ਨੂੰ ਚੋਣ ਜੰਗ ’ਚ ਹਰਾ ਸਕਦੇ ਹਨ : ਰਾਘਵ ਚੱਢਾ

ਪੁਲਸ ਦੀ ਮੁੱਢਲੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਮੁਲਜ਼ਮਾਂ ਦਾ ਸਬੰਧ ਭੂਪੀ ਰਾਣਾ ਗਿਰੋਹ ਨਾਲ ਹੈ। ਇਸ ਗੱਲ ਨੂੰ ਜਾਂਚਣ ਲਈ ਹੀ ਪੁਲਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿਛ ਕਰੇਗੀ। ਦੱਸ ਦੇਈਏ ਕਿ ਮੋਹਾਲੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਜਿਸ ਵਿੱਚ ਦੋ ਬਦਮਾਸ਼ਾਂ ਨੇ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਦੀਆਂ ਉਂਗਲਾਂ ਵੱਢ ਦਿੱਤੀਆਂ ਸਨ। ਉਂਗਲਾਂ ਕੱਟਣ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਵਾਇਰਲ ਹੋਈ ਹੈ।

ਇਹ ਵੀ ਪੜ੍ਹੋ : ਸੂਬੇ ’ਚ ਅਮਨ ਸ਼ਾਂਤੀ ਨੂੰ ਕਾਇਮ ਕਰਨ ਲਈ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ : ਵਿਧਾਇਕ ਤ੍ਰਿਪਤ ਬਾਜਵਾ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


Anuradha

Content Editor

Related News