ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਪੁੱਜਾ ਹਾਈਕੋਰਟ, ਖ਼ਤਮ ਕਰਵਾਉਣ ਦੀ ਕੀਤੀ ਮੰਗ

Friday, Dec 13, 2024 - 07:25 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ‘ਕੌਂਸਲ ਆਫ ਲਾਅਰਜ਼’ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਸ਼ਾਂਡਲਯ ਨੇ ਜਨਹਿੱਤ ਪਟੀਸ਼ਨ ਦਾਖ਼ਲ ਕਰ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪਟੀਸ਼ਨ ’ਚ ਕਿਹਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਜ਼ਰੂਰੀ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕ ਹੋ ਜਾਣ Alert, ਇਨ੍ਹਾਂ Roads ਵੱਲ ਜਾਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ

ਪਟੀਸ਼ਨ ’ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕੰਟਰੋਲ ਰੱਖਣ ਲਈ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਕਮਜ਼ੋਰ ਹੋ ਰਹੀ ਹੈ, ਜਿਸ ਕਾਰਨ ਖ਼ਤਰਾ ਵੱਧ ਰਿਹਾ ਹੈ। ਉਨ੍ਹਾਂ ਨੇ ਡੱਲੇਵਾਲ ਦੀ ਹਾਲਤ ਨਾਜ਼ੁਕ ਦੇਖਦਿਆਂ ਹਾਈਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ ਛੇਤੀ ਤੋਂ ਛੇਤੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਵਿਆਹ ਦੇ ਚੌਥੇ ਦਿਨ ਸੱਜਰੀ ਵਿਆਹੀ ਲਾੜੀ ਨਾਲ ਕਰ 'ਤਾ ਕਾਰਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਟਿਕੈਤ ਤੇ ਹੋਰ ਨੇਤਾ ਅੱਜ ਡੱਲੇਵਾਲ ਨਾਲ ਕਰਨਗੇ ਮੁਲਾਕਾਤ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਹੋਰ ਸੀਨੀਅਰ ਕਿਸਾਨ ਆਗੂ ਸ਼ੁੱਕਰਵਾਰ ਨੂੰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਆਉਣਗੇ। ਉਹ ਉੱਥੇ ਮਰਨ ਵਰਤ ’ਤੇ ਬੈਠੇ ਡੱਲੇਵਾਲ ਨੂੰ ਮਿਲਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ ਅਹਿਮ ਬੈਠਕ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


Babita

Content Editor

Related News