ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ
Friday, Mar 17, 2023 - 01:21 AM (IST)
ਜਲੰਧਰ : ਕੈਨੇਡਾ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਉਕਤ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਖ਼ਿਲਾਫ਼ ਨੋਟਿਸ ਜਾਰੀ ਕਰਕੇ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਨੋਟਿਸ ’ਚ ਸਾਫ਼ ਤੌਰ ’ਤੇ ਲਿਖਿਆ ਗਿਆ ਹੈ ਕਿ 20 ਤਾਰੀਖ਼ ਤੱਕ ਆਪਣਾ ਸਪੱਸ਼ਟੀਕਰਨ ਦਿਓ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ
ਇਸ ਸਬੰਧੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਸਪੱਸ਼ਟੀਕਰਨ 20 ਤਾਰੀਖ਼ ਤਕ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਆਪ ਪੇਸ਼ ਕਰੋ ਕਿ ਕਿਉਂ ਨਾ ਉਕਤ ਕਾਰਨਾਂ ਕਰਕੇ ਤੁਹਾਡਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ। ਫਰਮ ਦੇ ਮਾਲਕਾਂ ਵੱਲੋਂ ਮਿੱਥੇ ਸਮੇਂ ਅੰਦਰ ਨਿੱਜੀ ਤੌਰ ’ਤੇ ਪੇਸ਼ ਨਾ ਹੋਣ ਦੀ ਸੂਰਤ ਵਿਚ ਇਹ ਸਮਝ ਲਿਆ ਜਾਵੇਗਾ ਕਿ ਉਹ ਇਸ ਸਬੰਧ ’ਚ ਕੁਝ ਵੀ ਕਹਿਣਾ ਨਹੀਂ ਚਾਹੁੰਦੇ ਤੇ ਉਪਰੋਕਤ ਦਰਸਾਏ ਕਾਰਨਾਂ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਅਧੀਨ ਕਾਰਵਾਈ ਅਮਲ ’ਚ ਲਿਆਉਂਦੇ ਹੋਏ ਬਿਨਾਂ ਕੋਈ ਹੋਰ ਨੋਟਿਸ ਦਿੱਤੇ ਲਾਇਸੈਂਸ ਕੈਂਸ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਗੱਭਰੂ ਦੀ ਹੋਈ ਮੌਤ
ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਪੰਜਾਬ ਦੇ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੈਨੇਡਾ ਸਰਕਾਰ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਦਸਤਾਵੇਜ਼ ਜਾਅਲੀ ਪਾਏ ਹਨ, ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਡਿਪੋਰਟ ਕਰਨ ਦਾ ਫ਼ੈਸਲਾ ਲਿਆ ਹੈ। ਅੱਜ ਸਵੇਰੇ ਜਲੰਧਰ ਪੁਲਸ ਨੇ ਉਕਤ ਟਰੈਵਲ ਏਜੰਟ ਦੇ ਦਫ਼ਤਰ ’ਚ ਛਾਪਾ ਮਾਰਿਆ ਸੀ ਪਰ ਉਸ ਦੌਰਾਨ ਉਕਤ ਇਮੀਗ੍ਰੇਸ਼ਨ ਸੈਂਟਰ ਬੰਦ ਮਿਲਿਆ ਸੀ।