ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਪੁੱਜਾ ਹਾਈਕੋਰਟ, ਹੰਝੂ ਗੈਸ ਦੇ ਗੋਲਿਆਂ ਤੇ ਪੈਲੇਟ ਗੰਨ 'ਤੇ ਚੁੱਕੇ ਸਵਾਲ (ਵੀਡੀਓ)
Thursday, Feb 22, 2024 - 05:29 PM (IST)
ਚੰਡੀਗੜ੍ਹ : ਖਨੌਰੀ ਬਾਰਡਰ 'ਤੇ 21 ਸਾਲ ਸ਼ੁਭਕਰਨ ਦੀ ਹੋਈ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹਾਈਕੋਰਟ 'ਚ ਮੋਹਾਲੀ ਦੇ ਇਕ ਐਡਵੋਕੇਟ ਹਰਿੰਦਰ ਸਿੰਘ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ 'ਚ ਹੰਝੂ ਗੈਸ ਅਤੇ ਪੈਲੇਟ ਗੰਨ ਦੇ ਇਸਤੇਮਾਲ 'ਤੇ ਸਵਾਲ ਚੁੱਕੇ ਹਨ।
ਫਿਲਹਾਲ ਇਸ ਪਟੀਸ਼ਨ 'ਤੇ ਅਦਾਲਤ ਵਲੋਂ 29 ਫਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਬੀਤੇ ਦਿਨ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਮੰਤਰੀ ਹਰਪਾਲ ਚੀਮਾ ਖ਼ੁਦ ਹੋਏ Live (ਵੀਡੀਓ)
ਸ਼ੁਭਕਰਨ ਦੀ ਮੌਤ ਤੋਂ ਬਾਅਦ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ 2 ਦਿਨਾਂ ਲਈ ਰੱਦ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8