ਨੰਬਰਦਾਰ ਦੇ ਕਤਲ ਦਾ ਮਾਮਲਾ: ਪੁਲਸ ਨੇ 24 ਘੰਟਿਆਂ ਤੋਂ ਪਹਿਲਾਂ ਹੀ ਗ੍ਰਿਫਤਾਰ ਕੀਤੇ ਮੁਲਜ਼ਮ

Friday, Sep 27, 2024 - 06:40 PM (IST)

ਨੰਬਰਦਾਰ ਦੇ ਕਤਲ ਦਾ ਮਾਮਲਾ: ਪੁਲਸ ਨੇ 24 ਘੰਟਿਆਂ ਤੋਂ ਪਹਿਲਾਂ ਹੀ ਗ੍ਰਿਫਤਾਰ ਕੀਤੇ ਮੁਲਜ਼ਮ

ਕੱਥੂਨੰਗਲ (ਰਾਜਬੀਰ/ਜਰਨੈਲ/ਬਲਜੀਤ)-ਪਿੰਡ ਸਰਹਾਲਾ ਵਿਖੇ ਬੀਤੇ ਦਿਨ ਸਕੂਲੀ ਬੱਚਿਆਂ ਦੀ ਮਾਮੂਲੀ ਨੋਕ-ਝੋਕ ਨੂੰ ਲੈ ਕੇ ਮੁਲਜ਼ਮ ਅਮਨਪ੍ਰੀਤ ਸਿੰਘ ਨੇ ਸਾਥੀਆਂ ਸਮੇਤ ਨੰਬਰਦਾਰ ਭਗਵੰਤ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਿਥੇ ਪੁਲਸ ਵੱਲੋਂ ਕਰੀਬ 24 ਘੰਟਿਆਂ ਦੇ ਅੰਦਰ-ਅੰਦਰ ਮੁੱਖ ਮੁਲਜ਼ਮ ਸਮੇਤ 3 ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਮਾਣਯੋਗ ਚਰਨਜੀਤ ਸਿੰਘ ਆਈ. ਪੀ. ਐੱਸ. ਪੁਲਸ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰਿੰਦਰ ਸਿੰਘ ਗਿੱਲ ਪੀ. ਪੀ. ਐੱਸ. ਐੱਸ. ਪੀ (ਡੀ) ਅਤੇ ਜਸਪਾਲ ਸਿੰਘ ਢਿੱਲੋਂ ਡੀ. ਐੱਸ. ਪੀ. ਸਬ ਡਵੀਜ਼ਨ ਮਜੀਠਾ ਦੀਆਂ ਹਦਾਇਤਾ ਮੁਤਾਬਿਕ ਸਬ ਇੰਸਪੈਕਟਰ ਖੁਸ਼ਬੂ ਸ਼ਰਮਾ ਮੁੱਖ ਅਫਸਰ ਥਾਣਾ ਕੱਥੂਨੰਗਲ, ਜਸਬੀਰ ਸਿੰਘ ਚੌਕੀ ਇੰਚਾਰਜ ਜੈਂਤੀਪੁਰ, ਅਮਨਜੀਤ ਸਿੰਘ ਚੌਕੀ ਇੰਚਾਰਜ ਚਵਿੰਡਾ ਦੇਵੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ ਰਾਤ ਰਘਬੀਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸਰਹਾਲਾ ਵੱਲੋਂ ਥਾਣਾ ਕੱਥੂਨੰਗਲ ਵਿਖੇ ਕੇਸ ਰਜਿਸਟਰ ਕਰਵਾਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਅਮਨਪ੍ਰੀਤ ਸਿੰਘ ਪੁੱਤਰ ਬਖਤਾਵਰ ਸਿੰਘ, ਦਲੇਰ ਸਿੰਘ ਪੁੱਤਰ ਮਲਕੀਤ ਸਿੰਘ, ਜਗਮਨਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀਆਨ ਮਰੜੀ ਕਲ੍ਹਾ ਅਤੇ ਹੋਰ ਤਿੰਨ ਚਾਰ ਵਿਅਕਤੀ ਆਪਣੇ ਆਪਣੇ ਹਥਿਆਰਾਂ ਸਮੇਤ ਚਿੱਟੇ ਰੰਗ ਦੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਭਗਵੰਤ ਸਿੰਘ ਨੰਬਰਦਾਰ ਪੁੱਤਰ ਸੋਹਣ ਸਿੰਘ ਵਾਸੀ ਸਰਹਾਲਾ ਦੇ ਘਰ ਦਾਖਲ ਹੋ ਕੇ ਭਗਵੰਤ ਸਿੰਘ ਦੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ । ਜਿਸ ’ਤੇ ਪੁਲਸ ਪਾਰਟੀ ਵੱਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਮੁਖਬਰ ਖਾਸ ਦੀ ਇਤਲਾਹ ’ਤੇ ਮੁਕੱਦਮਾ ਉਕਤ ਦੇ ਦੋਸ਼ੀ ਅਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਜਗਮਨਪ੍ਰੀਤ ਸਿੰਘ ਉਕਤਾਨ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ ਇਕ ਗੱਡੀ ਸਵੀਫਟ ਅਤੇ ਇਕ ਲਾਇਸੈਂਸੀ ਰਿਵਾਲਵਰ ਬਰਾਮਦ ਕੀਤਾ ਗਿਆ। ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News