ਓਮਾਨ 'ਚ ਸਮੁੰਦਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤੀ

Sunday, Jul 21, 2024 - 06:27 PM (IST)

ਪਠਾਨਕੋਟ (ਧਰਮਿੰਦਰ)- ਪਿਛਲੇ ਦਿਨ ਹੀ ਇਕ ਸਮੁੰਦਰੀ ਜਹਾਜ਼ ਯੂ. ਏ. ਈ. ਤੋਂ ਯਮਨ ਦੇ ਲਈ ਰਵਾਨਾ ਹੋਇਆ ਸੀ ਜੋ ਕਿ ਓਮਾਨ ਦੇ ਸਮੁੰਦਰਾਂ 'ਚ ਹਾਦਸਾਗ੍ਰਸਤ ਹੋ ਗਿਆ ਜਿਸਦੇ ਚਲਦੇ 16 ਕਰੂ ਮੈਂਬਰ ਲਾਪਤਾ ਦੱਸੇ ਜਾ ਰਹੇ ਸੀ, ਜਿਨ੍ਹਾਂ 'ਚੋਂ 10 ਨੂੰ ਰੇਸਕਿਉ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੱਸਾਂ 'ਚੋਂ ਇੱਕ ਦੀ ਮੌਤ ਹੋਈ ਦੱਸੀ ਜਾ ਰਹੀ ਹੈ। ਜਦਕਿ 6 ਕਰੂ ਮੈਂਬਰ ਅਜੇ ਵੀ ਲਾਪਤਾ ਦੱਸੇ ਜਾ ਰਹੇ  ਹਨ। ਜਿਨ੍ਹਾਂ 'ਚੋਂ ਚਾਰ ਭਾਰਤੀ ਮੂਲ ਦੇ ਕਰੂ ਮੈਂਬਰ ਹਨ।

ਇਹ ਵੀ ਪੜ੍ਹੋ- ਸਬਜ਼ੀਆਂ ਦੇ ਵਧੇ ਰੇਟਾਂ ਨੇ ਵਿਗਾੜਿਆ ਰਸੋਈ ਦਾ ਬਜਟ, ਟਮਾਟਰ ਦੀਆਂ ਕੀਮਤਾਂ 'ਚ ਆਇਆ ਭਾਰੀ ਉਛਾਲ

ਇਨ੍ਹਾਂ ਚਾਰਾਂ 'ਚੋਂ ਇੱਕ ਪਠਾਨਕੋਟ ਦਾ ਵਸਨੀਕ ਹੈ ਜਿਸਦਾ ਨਾਮ ਰਾਜਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਰਾਜਿੰਦਰ ਸਿੰਘ ਇਸ ਸਮੁੰਦਰੀ  ਜਹਾਜ਼ 'ਚ ਬਤੌਰ ਚੀਫ਼ ਆਫ਼ਿਸਰ ਤਾਇਨਾਤ ਸੀ ਜਿਸ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਚੱਲ ਸਕਿਆ ਹੈ। ਇਸ ਦੇ ਚਲਦੇ ਪਰਿਵਾਰ 'ਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਵਾਲੇ ਕਾਫ਼ੀ ਪ੍ਰੇਸ਼ਾਨ ਹਨ। ਇਸ ਸੰਬੰਧੀ ਜਦ ਪਰਿਵਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਕਸਰ ਰਾਜਿੰਦਰ ਵੱਲੋਂ ਆਪਣੇ ਕਰੂ ਮੈਂਬਰਾਂ  ਨਾਲ ਫੋਟੋਆਂ ਅਤੇ ਵੀਡੀਓ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਜਾਂਦੀਆਂ ਸੀ ਪਰ ਪਿਛਲੇ ਸੱਤ ਦਿਨ ਤੋਂ ਉਨ੍ਹਾਂ ਦਾ ਨਾ ਕੋਈ ਫੋਨ ਆਇਆ ਅਤੇ ਨਾ ਹੀ ਕੋਈ ਫੋਟੋ ਸ਼ੇਅਰ ਕੀਤੀ ਗਈ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਪਰਿਵਾਰ ਨੇ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਜਹਾਜ਼ ਹਾਦਸਾ ਗ੍ਰਸਤ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਇਸ ਮੌਕੇ ਉਨ੍ਹਾਂ ਸਰਕਾਰਾਂ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਖਦਸ਼ਾ ਹੈ ਕਿ ਸਰਚ ਆਪ੍ਰੇਸ਼ਨ ਬੰਦ ਨਾ ਘਰ ਦਿੱਤਾ ਗਿਆ ਹੋਵੇ। ਇਸ ਲਈ ਸਾਡੀ ਭਾਰਤ ਸਰਕਾਰ ਅੱਗੇ ਅਪੀਲ ਹੈ ਕਿ ਜਦ ਤੱਕ ਰਾਜਿੰਦਰ ਸਿੰਘ ਦਾ ਕੋਈ ਪਤਾ ਨਹੀਂ ਚਲਦਾ ਇਹ ਸਰਚ ਆਪ੍ਰੇਸ਼ਨ ਇਸੇ ਤਰ੍ਹਾਂ ਚਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਸਾਨੂੰ ਪਤਾ ਚੱਲ ਸਕੇ ਕਿ ਆਖਰ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦਾ ਹਾਲ ਕੀ ਹੈ। 

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News