ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਲੈ ਕੇ ਹੋਇਆ ਫਰਾਰ, ਕੇਸ ਦਰਜ
Thursday, Mar 22, 2018 - 04:11 PM (IST)

ਬੁਢਲਾਡਾ (ਬਾਂਸਲ) : ਬੁਢਲਾਡਾ 'ਚ ਵਿਆਹ ਦਾ ਝਾਂਸਾ ਦੇ ਕੇ ਅਣਪਛਾਤੇ ਵਿਅਕਤੀ ਵਲੋਂ ਲੜਕੀ ਨੂੰ ਫਰਾਰ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਸ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਲੜਕੀ ਦੇ ਪਿਤਾ ਦੇ ਬਿਆਨ 'ਤੇ ਅਣਪਛਾਤੇ ਵਿਅਕਤੀ ਖਿਲਾਫ ਧਾਰਾ 363, 366 ਏ.ਆਈ.ਪੀ.ਸੀ. ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੱਸਿਆ ਕਿ ਲੜਕੀ ਦੇ ਪਿਤਾ ਅਨੁਸਾਰ ਉਨ੍ਹਾਂ ਦੀ 18 ਸਾਲਾ ਲੜਕੀ ਨੀਲਮ (ਕਾਲਪਨਿਕ ਨਾਮ) ਜੋ ਰਾਤ ਸਮੇਂ ਖਾਣਾ ਖਾਣ ਤੋਂ ਬਾਅਦ ਪਰਿਵਾਰ ਸਮੇਤ ਸੁੱਤੀ ਸੀ ਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਹ ਘਰ ਵਿੱਚ ਨਹੀਂ ਸੀ। ਉਕਤ ਲੜਕੀ ਦੇ ਪਿਤਾ ਨੇ ਅਣਪਛਾਤੇ ਵਿਅਕਤੀ 'ਤੇ ਉਨ੍ਹਾਂ ਦੀ ਧੀ ਨੂੰ ਵਿਆਹ ਦੇ ਨਾਂ 'ਤੇ ਵਰਗਲਾ ਕੇ ਆਪਣੇ ਨਾਲ ਲੈ ਜਾਣ ਦਾ ਦੋਸ਼ ਲਗਾਇਆ ਹੈ। ਸਥਾਨਕ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।