ਵਿਆਹੁਤਾ ਨਾਲ ਛੇੜਖਾਨੀ ਕਰਨ ''ਤੇ ਮਾਮਲਾ ਦਰਜ
Friday, Mar 02, 2018 - 12:06 AM (IST)
ਟਾਂਡਾ ਉੜਮੁੜ/ਜਾਜਾ, (ਪੰਡਿਤ, ਸ਼ਰਮਾ)- ਪਿੰਡ ਰਾਦੀਆ 'ਚ ਇਕ ਵਿਆਹੁਤਾ ਨਾਲ ਜ਼ਬਰਦਸਤੀ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਪਿੰਡ ਦੇ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਰਾਜਵਿੰਦਰ ਕੌਰ ਪਤਨੀ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਨਮੋਲ ਸਿੰਘ ਪੁੱਤਰ ਮਲਕੀਤ ਸਿੰਘ ਦੇ ਖਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਰਾਹੀਂ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਕਤ ਦੋਸ਼ੀ ਨੇ 4 ਫ਼ਰਵਰੀ ਨੂੰ ਉਸ ਦੇ ਘਰ ਜ਼ਬਰਦਸਤੀ ਦਾਖਲ ਹੋ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਨੇ ਸਾਹਨੇਵਾਲ 'ਚ ਇਕ ਵਿਆਹ ਸਮਾਗਮ ਦੌਰਾਨ ਵੀ ਉਸ ਨਾਲ ਜ਼ਬਰਦਸਤੀ ਛੇੜਖਾਨੀ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਉਹ ਲਗਾਤਾਰ ਉਸ ਨੂੰ ਤੰਗ ਕਰ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
