ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

Tuesday, Nov 21, 2017 - 01:03 AM (IST)

ਬਟਾਲਾ, (ਸੈਂਡੀ)– ਥਾਣਾ ਸੇਖਵਾਂ ਦੀ ਪੁਲਸ ਵੱਲੋਂ ਜ਼ਮੀਨੀ ਰਸਤੇ ਕਾਰਨ ਲੜਾਈ-ਝਗੜੇ ਦੌਰਾਨ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ 'ਚ ਗੁਰਜਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮੂਲਿਆਂਵਾਲ ਨੇ ਦੱਸਿਆ ਕਿ ਬੀਤੇ ਕੱਲ ਉਸ ਦਾ ਲੜਕਾ ਲਖਵਿੰਦਰ ਸਿੰਘ ਜੋ ਕਿ ਆਪਣੇ ਖੇਤਾਂ 'ਚ ਗਿਆ ਸੀ ਕਿ ਉਥੇ ਕੁਝ ਵਿਅਕਤੀ ਆਪਣੀ ਕਾਰ 'ਤੇ ਸਵਾਰ ਹੋ ਕੇ ਆਏ ਅਤੇ ਬਿਨਾਂ ਵਜ੍ਹਾ ਉਸ ਦੇ ਲੜਕੇ ਦੀ ਕੁੱਟਮਾਰ ਕਰਨ ਲੱਗੇ। ਉੁਸ ਦੇ ਰੌਲਾ ਪਾਉਣ 'ਤੇ ਉਕਤ ਵਿਅਕਤੀ ਆਪਣੀ ਕਾਰ 'ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਉਸ ਦੇ ਲੜਕੇ ਨੇ ਉਸ ਨੂੰ ਇਸ਼ਾਰਿਆਂ ਨਾਲ ਸਮਝਾਇਆ ਕਿ ਉਕਤ ਵਿਅਕਤੀਆਂ ਕੋਲ ਪਿਸਤੌਲ ਵੀ ਸੀ। ਇਸ ਸਬੰਧੀ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਗੁਰਜਿੰਦਰ ਸਿੰਘ ਦੇ ਬਿਆਨਾਂ 'ਤੇ ਨਵਜੋਤ ਸਿੰਘ ਪੁੱਤਰ ਦਿਲਬਾਗ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਸਲਵਿੰਦਰ ਸਿੰਘ, ਅਮਰਜੀਤ ਕੌਰ ਪਤਨੀ ਸਲਵਿੰਦਰ ਸਿੰਘ ਵਾਸੀਅਨ ਕਲੇਰ ਕਲਾਂ, ਹਰਵਿੰਦਰ ਸਿੰਘ ਵਾਸੀ ਬਾਗੋਆਪਣੀ ਅਤੇ 5-6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।


Related News