ਲੜਕੀ ਨੂੰ ਅਗਵਾ ਕਰਨ ਦੇ ਦੋਸ਼ ''ਚ ਕੇਸ ਦਰਜ

Thursday, Apr 12, 2018 - 12:22 AM (IST)

ਲੜਕੀ ਨੂੰ ਅਗਵਾ ਕਰਨ ਦੇ ਦੋਸ਼ ''ਚ ਕੇਸ ਦਰਜ

ਪਟਿਆਲਾ,   (ਬਲਜਿੰਦਰ)-  ਥਾਣਾ ਕੋਤਵਾਲੀ ਦੀ ਪੁਲਸ ਨੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਵਿਚ ਸੋਨੂੰ ਪੁੱਤਰ ਦਰਸ਼ਨ ਸਿੰਘ ਵਾਸੀ ਧਾਨਕਾਂ ਮੁਹੱਲਾ ਪਟਿਆਲਾ ਖਿਲਾਫ ਕੇਸ ਦਰਜ ਕੀਤਾ ਹੈ। 
ਇਸ ਸਬੰਧ ਵਿਚ ਧਾਨਕਾਂ ਮੁਹੱਲਾ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਆਪਣੇ ਪਤੀ ਨਾਲ ਝਗੜਾ ਚਲਦਾ ਸੀ। ਉਹ ਧਾਨਕਾਂ ਮੁਹੱਲੇ ਵਿਚ ਆਪਣੀ ਲੜਕੀ ਨਾਲ ਆਪਣੇ ਪੇਕੇ ਘਰ ਵਿਚ ਰਹਿ ਰਹੀ ਸੀ। 7 ਅਪ੍ਰੈਲ ਨੂੰ ਸ਼ਾਮ ਨੂੰ ਉਸ ਦੀ ਲੜਕੀ ਘਰੋਂ ਬਾਹਰ ਗਈ ਵਾਪਸ ਨਹੀਂ ਆਈ। ਸ਼ਿਕਾਇਤਕਰਤਾ ਮੁਤਾਬਕ ਸੋਨੂੰ ਨੇ ਉਸ ਨੂੰ ਅਗਵਾ ਕਰ ਲਿਆ ਹੈ। ਥਾਣਾ ਕੋਤਵਾਲੀ ਦੀ ਪੁਲਸ ਨੇ ਇਸ ਮਾਮਲੇ ਵਿਚ ਸੋਨੂੰ ਖਿਲਾਫ 365 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News