ਵਿਆਹੁਤਾ ਨੂੰ ਅਸ਼ਲੀਲ ਮੈਸੇਜ ਭੇਜਣ ''ਤੇ ਮਾਮਲਾ ਦਰਜ
Monday, Aug 21, 2017 - 07:45 AM (IST)

ਬਠਿੰਡਾ, (ਸੁਖਵਿੰਦਰ)- ਸਿਵਲ ਲਾਈਨ ਪੁਲਸ ਨੇ ਇਕ ਵਿਆਹੁਤਾ ਨੂੰ ਅਸ਼ਲੀਲ ਮੈਸੇਜ ਭੇਜਣ ਵਾਲੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਵਿਆਹੁਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕੇ ਨਰਿੰਦਰਪਾਲ ਸਿੰਘ ਵਾਸੀ ਬਠਿੰਡਾ ਉੁਸ ਦੇ ਮੋਬਾਇਲ 'ਤੇ ਅਸ਼ਲੀਲ ਅਤੇ ਧਮਕੀਆਂ ਭਰੇ ਮੈਸੇਜ ਭੇਜ ਕੇ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀ ਮੈਸੇਜ ਰਾਹੀਂ ਉਸ ਦੀ ਰਿਸ਼ਤੇਦਾਰਾਂ ਵਿਚ ਵੀ ਬੇਇੱਜ਼ਤੀ ਕਰ ਰਿਹਾ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।