ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ ਪੈਸਾ, ਪਿਛਲੇ 2 ਸਾਲਾਂ ਤੋਂ ਨਹੀਂ ਹੋ ਰਹੇ ਜ਼ਰੂਰੀ ਕੰਮ
Tuesday, Dec 12, 2023 - 03:17 PM (IST)
ਚੰਡੀਗੜ੍ਹ : ਕੇਂਦਰ ਸਰਕਾਰ ਨੇ ਕਾਫ਼ੀ ਸਮੇਂ ਤੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦਾ ਪੈਸਾ ਰੋਕਿਆ ਹੋਇਆ ਹੈ, ਜੋ ਕਿ ਮੌਜੂਦਾ ਸਮੇਂ 'ਚ 4807.40 ਕਰੋੜ ਤੱਕ ਪਹੁੰਚ ਗਿਆ ਹੈ। ਦਰਅਸਲ ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਪਿਛਲਾ ਹਿਸਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਉਸ ਤੋਂ ਬਾਅਦ ਫੰਡ ਜਾਰੀ ਕਰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਫੰਡ ਨਾ ਮਿਲਣ ਕਾਰਨ ਪੇਂਡੂ ਇਲਾਕਿਆਂ ਦੀ ਸੜਕਾਂ ਦੀ ਮੁਰੰਮਤ ਦਾ ਕੰਮ ਪਿਛਲੇ 2 ਸਾਲਾਂ ਤੋਂ ਰੁਕਿਆ ਪਿਆ ਹੈ।
ਇਹ ਵੀ ਪੜ੍ਹੋ : ਚੌਥੀ ਮੰਜ਼ਿਲ ਤੋਂ ਟੁੱਟ ਗਈ ਲਿਫਟ, ਧਮਾਕੇ ਦੀ ਆਵਾਜ਼ ਨੇ ਡਰਾਏ ਲੋਕ, ਮੌਕੇ 'ਤੇ ਪਿਆ ਚੀਕ-ਚਿਹਾੜਾ
ਇਸ ਤੋਂ ਇਲਾਵਾ ਅਨਾਜ ਮੰਡੀਆਂ ਨੂੰ ਸ਼ਹਿਰ ਤੋਂ ਬਾਹਰ ਸ਼ਿਫ਼ਟ ਕਰਨਾ ਅਤੇ ਕਈ ਮੰਡੀਆਂ ਨੂੰ ਪੱਕਾ ਕਰਨ ਦਾ ਕੰਮ ਵੀ ਨਹੀਂ ਹੋ ਸਕਿਆ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦਾ ਗਲਤ ਇਸਤੇਮਾਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਜੇਕਰ ਇਸ ਮਾਮਲੇ ਦਾ ਹੱਲ ਨਹੀਂ ਨਿਕਲਦਾ ਤਾਂ ਫਿਰ ਉਨ੍ਹਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ : Alert 'ਤੇ ਲੁਧਿਆਣਾ! ਗੁਰਦੁਆਰੇ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਦਹਿਸ਼ਤ 'ਚ ਲੋਕ
ਉਨ੍ਹਾਂ ਕਿਹਾ ਕਿ ਸਾਲ 1987 ਤੋਂ ਪੰਜਾਬ ਨੂੰ ਆਰ. ਡੀ. ਐੱਫ. ਦਾ ਪੈਸਾ ਮਿਲਦਾ ਰਿਹਾ ਹੈ ਪਰ ਸਾਲ 2021 'ਚ ਇਸ ਨੂੰ ਰੋਕ ਦਿੱਤਾ ਗਿਆ ਹੈ। ਇਸ ਨਾਲ ਮੰਡੀਆਂ, ਸੜਕਾਂ, ਆਰਾਮ ਘਰਾਂ, ਪਸ਼ੂ ਹਸਪਤਾਲ, ਪਿੰਡਾਂ 'ਚ ਪਾਣੀ ਦੀ ਨਿਕਾਸੀ ਅਤੇ ਪ੍ਰਬੰਧ ਆਦਿ ਦਾ ਕੰਮ ਰੁਕਿਆ ਪਿਆ ਹੈ। ਉਨ੍ਹਾਂ ਕਿਹਾ ਕਿ ਫੰਡਾਂ ਲਈ ਵਾਰ-ਵਾਰ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਇਸ ਦਾ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਕਾਰਨ ਸਾਨੂੰ ਮਜਬੂਰ ਹੋ ਕੇ ਸੁਪਰੀਮ ਕੋਰਟ ਜਾਣਾ ਪਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8