ਹਿਮਾਚਲ ਚੋਣਾਂ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

Tuesday, Oct 24, 2017 - 10:11 AM (IST)

ਹਿਮਾਚਲ ਚੋਣਾਂ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

ਜਲੰਧਰ (ਧਵਨ)—ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਅੱਜ ਜਾਰੀ ਕਰ ਦਿੱਤੀ ਹੈ ਜਿਸ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਉਪ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਰਿਸ਼ਤੇਦਾਰ ਵੀ ਹਨ ਅਤੇ ਹਾਲ ਹੀ 'ਚ ਕੈਪਟਨ ਦੀ ਅਗਵਾਈ 'ਚ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਿੱਤੀ ਹੈ। ਸੁਨੀਲ ਜਾਖੜ ਸੂਬਾ ਪ੍ਰਧਾਨ ਹਨ ਪਰ ਹੁਣੇ ਜਿਹੇ ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਜਿੱਤ ਦਰਜ ਕੀਤੀ ਹੈ। ਦਿਲਚਸਪ ਗੱਲ ਇਹ ਹੈ ਕਿ ਸਟਾਰ ਪ੍ਰਚਾਰਕਾਂ 'ਚ ਪਹਿਲੀ ਵਾਰ ਪੰਜਾਬ ਦੇ ਇਕ ਦਰਜਨ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸ਼ਾਮਲ ਹੋਰ ਨੇਤਾਵਾਂ 'ਚ ਸਾਬਕਾ ਕੇਂਦਰੀ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ, ਗੁਲਾਮ ਨਬੀ ਆਜ਼ਾਦ, ਅੰਬਿਕਾ ਸੋਨੀ, ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਆਨੰਦ ਸ਼ਰਮਾ, ਸੁਖਵਿੰਦਰ ਸਿੰਘ ਸੁੱਖੂ, ਸ਼ੀਲਾ ਦੀਕਸ਼ਿਤ, ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ, ਹਰੀਸ਼ ਰਾਵਤ, ਜਤਿੰਦਰ ਸਿੰਘ, ਜੋਤਿਰਾਦਿਤਿਯਾ ਸਿੰਧੀਆ, ਸਚਿਨ ਪਾਇਲਟ, ਰਣਦੀਪ ਸਿੰਘ ਸੂਰਜੇਵਾਲਾ, ਰਾਜ ਬੱਬਰ, ਸ਼੍ਰੀਮਤੀ ਰਣਜੀਤ ਰੰਜਨ, ਪ੍ਰਮੋਦ ਤਿਵਾੜੀ, ਪ੍ਰਤਾਪ ਸਿੰਘ ਬਾਜਵਾ, ਮਨੀਸ਼ ਤਿਵਾੜੀ, ਨਵਜੋਤ ਸਿੰਘ ਸਿੱਧੂ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਜੇ ਇੰਦਰ ਸਿੰਗਲਾ, ਗੌਰਵ ਗੋਗੋਈ, ਸ਼੍ਰੀਮਤੀ ਸੁਸ਼ਮਿਤਾ ਦੇਵ, ਗੁਲਾਮ ਅਹਿਮਦ ਮੀਰ, ਅਸ਼ੋਕ ਤੰਵਰ, ਜੀ. ਐੱਸ. ਬਾਲੀ, ਕੌਲ ਸਿੰਘ ਠਾਕੁਰ, ਕੁਲਦੀਪ ਸ਼ਰਮਾ, ਪ੍ਰੀਤਮ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਮਨਪ੍ਰੀਤ ਸਿੰਘ ਬਾਦਲ, ਮਦਨ ਲਾਲ ਸ਼ਰਮਾ, ਜੈਵੀਰ ਸ਼ੇਰਗਿੱਲ ਅਤੇ ਕੈਲਾਸ਼ੋ ਸੈਣੀ ਸ਼ਾਮਲ ਹਨ।


Related News