ਵਿਦੇਸ਼ ਭੇਜਣ ਦੇ ਨਾਂ ''ਤੇ ਠੱਗੀ ਮਾਰਨ ਦਾ ਦੋਸ਼

11/01/2017 5:26:15 AM

ਅੰਮ੍ਰਿਤਸਰ,  (ਜ. ਬ.)-  ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਸਬੰਧੀ ਪੁਲਸ ਨੇ ਜਾਅਲਸਾਜ਼ੀ ਦੇ ਦੋਸ਼ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਧਰਦਿਓ ਵਾਸੀ ਅਮਰਜੀਤ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਸ਼ਿੰਦਰ ਸਿੰਘ ਅਤੇ ਉਸ ਦੀ ਪਤਨੀ ਲਵਲੀ ਵਾਸੀ ਧਰਦਿਓ ਦੀ ਗ੍ਰਿਫਤਾਰੀ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ।
 ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਗੁਰਦਿਆਲ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮੱਖਣ ਸਿੰਘ ਪੁੱਤਰ ਨਸੀਬ ਵਾਸੀ ਚੱਕ ਲੈਲਾ ਸ਼ਾਹਕੋਟ ਜਲੰਧਰ ਦੇ ਖਿਲਾਫ ਕਾਰਵਾਈ ਕਰਦਿਆਂ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ।