ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
Tuesday, Mar 19, 2024 - 05:12 PM (IST)
ਦਸੂਹਾ (ਝਾਵਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੁਲਸ ਮੁਲਾਜ਼ਮ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਪਿੰਡ ਜੰਡੋਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਪਿਤਾ ਹਰਮਿੰਦਰ ਸਿੰਘ, ਭਰਾ ਸੁਖਬੀਰ ਸਿੰਘ, ਮਾਤਾ ਸੁਰਿੰਦਰ ਕੌਰ, ਪਤਨੀ ਗਗਨਦੀਪ ਕੌਰ ਅਤੇ ਹੋਰ ਪਿੰਡ ਵਾਸੀਆਂ ਨਾਲ ਸ਼ਹੀਦ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਵਿਧਾਇਕ ਰਾਜਕੁਮਾਰ ਚੱਬੇਵਾਲ, ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਇਸ ਗ਼ਲਤੀ ਕਾਰਣ ਐਨਕਾਊਂਟਰ ’ਚ ਮਾਰਿਆ ਗਿਆ ਅੰਮ੍ਰਿਤਪਾਲ ਨੂੰ ਸ਼ਹੀਦ ਕਰਨ ਵਾਲਾ ਰਾਣਾ ਮਨਸੂਰਪੁਰੀਆ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਅੰਮ੍ਰਿਤਪਾਲ ਸਿਰਫ ਪਿੰਡ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਪੁੱਤ ਹੈ। ਅੰਮ੍ਰਿਤਪਾਲ ਪਿੰਡ ਦਾ ਹੀਰਾ ਸੀ, ਜਿਸ ਕਾਰਣ ਹਰ ਕੋਈ ਦੁਖੀ ਹੈ ਕਿ ਅੱਜ ਸਾਡਾ ਹੀਰਾ ਗਵਾਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ। ਅੰਮ੍ਰਿਤਪਾਲ ਨੂੰ ਸ਼ਹੀਦ ਕਰਨ ਵਾਲੇ ਗੈਂਗਸਟਰ ਨੂੰ ਵੀ ਮਾਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਗੈਂਗਸਟਰ ਦੀ ਕੋਈ ਲਾਸ਼ ਲੈਣ ਵੀ ਨਹੀਂ ਆ ਰਿਹਾ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਡਾ. ਰਾਜ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8