ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਮਾਤਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

09/08/2023 6:14:00 PM

ਚੰਡੀਗੜ੍ਹ : ਗੁਰਦੁਆਰਾ ਸ੍ਰੀ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੀ ਮਾਤਾ ਜੀ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਅਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਇਸ ਦੁੱਖਦਾਈ ਘੜੀ ’ਚ ਪਰਿਵਾਰ ਅਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ’ਚ ਥਾਂ ਦੇਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ। 

ਇਹ ਵੀ ਪੜ੍ਹੋ : ਸਤੰਬਰ ਦੇ ਸ਼ੁਰੂਆਤੀ ਦਿਨਾਂ ’ਚ ਪੈ ਰਹੀ ਅਪ੍ਰੈਲ ਵਰਗੀ ਗਰਮੀ, ਆਉਣ ਵਾਲੇ ਦਿਨਾਂ ’ਚ ਬਦਲੇਗਾ ਮੌਸਮ

ਅੱਜ ਹੋਇਆ ਸੀ ਦੇਹਾਂਤ

ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਮਾਤਾ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੀ ਛਾਤੀ ’ਚ ਇਨਫੈਕਸ਼ਨ ਫੈਲ ਗਈ ਸੀ ਅਤੇ ਦਿਲ ’ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ। ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। 

ਇਹ ਵੀ ਪੜ੍ਹੋ : 17 ਪਟਵਾਰੀਆਂ ਵੱਲੋਂ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਜਲੰਧਰ ਦੇ ਡੀ. ਸੀ. ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਮਾਤਾ ਜੀ ਸਾਰਾ ਟੱਬਰ ਸਾਂਭ ਕੇ ਬੈਠੇ ਸਨ ਅਤੇ ਮੇਰੀ ਜ਼ਿੰਦਗੀ ’ਚ ਉਨ੍ਹਾਂ ਦੀ ਬੇਹੱਦ ਅਹਿਮ ਭੂਮਿਕਾ ਸੀ। ਮੈਂ ਹਰ ਤਰ੍ਹਾਂ ਦੇ ਦੁੱਖ-ਸੁੱਖ ਦੀ ਗੱਲ ਉਨ੍ਹਾਂ ਨਾਲ ਸਾਂਝੀ ਕਰਦਾ ਸੀ ਅਤੇ ਮਾਤਾ ਨਾਲ ਦਿਲੋਂ ਬਹੁਤ ਲਗਾਅ ਸੀ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਸਸਕਾਰ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਮੁੱਖ ਮੰਤਰੀ ਦਾ ਪਹਿਲਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh