ਮੁੱਖ ਮੰਤਰੀ ਨੇ ਕੋਵਿਡ ਤੋਂ ਪੀੜਤ ਮਿਲਖਾ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ

Sunday, Jun 06, 2021 - 01:35 AM (IST)

ਮੁੱਖ ਮੰਤਰੀ ਨੇ ਕੋਵਿਡ ਤੋਂ ਪੀੜਤ ਮਿਲਖਾ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ

ਜਲੰਧਰ(ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਤੋਂ ਪੀੜਤ ਫਲਾਇੰਗ ਸਿੱਖ ਅਤੇ ਰਾਸ਼ਟਰੀ ਆਈਕਨ ਮਿਲਖਾ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕਰਨ ਲਈ ਅੱਜ ਉਨ੍ਹਾਂ ਦੇ ਬੇਟੇ ਜੀਵ ਮਿਲਖਾ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੇ ਛੇਤੀ ਸਿਹਤਯਾਬ ਹੋਣ ਦੀ ਵਾਹਿਗੁਰੂ ਨੂੰ ਪ੍ਰਾਰਥਨਾ ਕੀਤੀ ਅਤੇ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਮਿਲਖਾ ਸਿੰਘ ਦੇ ਠੀਕ ਹੋਣ ਦੀ ਪ੍ਰਾਰਥਨਾ ਕਰ ਰਿਹਾ ਹੈ ਕਿਉਂਕਿ ਮਿਲਖਾ ਸਿੰਘ ਨੇ ਦੇਸ਼ ਦਾ ਮਾਣ ਵਧਾਇਆ ਸੀ। ਜੀਵ ਮਿਲਖਾ ਸਿੰਘ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਪੀ. ਜੀ. ਆਈ. ਦੇ ਆਈ. ਸੀ. ਯੂ. ਵਿਚ ਦਾਖਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਹੀ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਸ਼ਿਫਟ ਕਰਨ ਦੀ ਬੇਨਤੀ ਕੀਤੀ ਸੀ।

ਮੁੱਖ ਮੰਤਰੀ ਨੇ ਮਿਲਖਾ ਸਿੰਘ ਦੇ ਬੇਟੇ ਨੂੰ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੋਂ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਤਾਂ ਉਹ ਮੁਹੱਈਆ ਕਰਵਾਉਣ ਲਈ ਹਮੇਸ਼ਾ ਤਿਆਰ ਹਨ।


author

Bharat Thapa

Content Editor

Related News