ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਦਾ ਵੱਡਾ ਫੇਰਬਦਲ, 52 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

Wednesday, May 26, 2021 - 10:53 PM (IST)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਦਾ ਵੱਡਾ ਫੇਰਬਦਲ, 52 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ (ਬਿਊਰੋ)- ਪੰਜਾਬ ਸਰਕਾਰ ਵਲੋਂ ਬੁੱਧਵਾਰ ਦੇਰ ਰਾਤ 52 ਆਈ.ਏ.ਐੱਸ. ਅਧਿਕਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਸਭ ਤੋਂ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਮਲਵਿੰਦਰ ਸਿੰਘ ਜੱਗੀ ਨੂੰ ਅੰਮ੍ਰਿਤਸਰ ਨਗਰ ਨਿਗਮ ਦਾ ਕਮਿਸ਼ਨਰ ਥਾਪਿਆ ਗਿਆ ਹੈ। 2017 ਬੈਚ ਦੇ ਅਧਿਕਾਰੀ ਹਿਮਾਂਸ਼ੂ ਜੈਨ ਨੂੰ ਜਲੰਧਰ 'ਚ ਵਧੀਕ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ। 

PunjabKesariPunjabKesariPunjabKesariPunjabKesariPunjabKesariPunjabKesari

ਇਹ ਵੀ ਪੜ੍ਹੋ- ਕੀ ਹੁਣ ਛੇਤੀ ਹੋਵੇਗਾ ਕਿਸਾਨੀ ਮਸਲੇ ਦਾ ਹੱਲ !

ਇਸ ਤੋਂ ਮੁੱਖ ਮੰਤਰੀ ਵਲੋਂ ਕਈ ਜ਼ਿਲ੍ਹਿਆ 'ਚ ਫੇਰਬਦਲ ਕੀਤੇ ਗਏ ਹਨ । ਦੱਸ ਦੇਈਏ ਕਿ ਅਗਲੇ ਸਾਲ ਪੰਜਾਬ 'ਚ ਵਿਧਾਨ ਸਭਾ ਚੋਣਾਂ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਇਹ ਵੱਡਾ ਫੇਰ ਬਦਲ ਕੀਤਾ ਗਿਆ ਹੈ। 


author

Bharat Thapa

Content Editor

Related News