ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
Thursday, Oct 21, 2021 - 11:39 PM (IST)

ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਹੁਕਮ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ - ਨਿਹੰਗਾਂ ਨਾਲ ਹੋਏ ਟਕਰਾਅ ਤੋਂ ਬਾਅਦ ਦੇਖੋ ਕੀ ਬੋਲੇ ਗੁਰਸਿਮਰਨ ਮੰਡ (ਵੀਡੀਓ)
ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਪੰਜਾਬ ’ਚ ਆਪਣੇ ਯੂਨਿਟ ਸਥਾਪਿਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਦੇ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਿਰਫ਼ ਸਹੂਲਤਾਂ ਪ੍ਰਦਾਨ ਕੀਤੇ ਜਾਣ ਵਜੋਂ ਆਪਣੀ ਭੂਮਿਕਾ ਨਿਭਾਉਂਦੀ ਹੈ। ਸੀ.ਈ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਸੁਖਾਵਾਂ ਤੇ ਸਥਿਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਢੁਕਵੇਂ ਉਦਯੋਗਿਕ ਮੌਕੇ ਮੁਹੱਈਆ ਕਰਵਾਏ ਜਾ ਸਕਣ।