100 ਸਾਲਾ ਹਰਬੰਸ ਸਿੰਘ ਦੇ ਸਬਰ ਤੇ ਮਿਹਨਤ ਨੂੰ ਮੁੱਖ ਮੰਤਰੀ ਕੈਪਟਨ ਦਾ ਸਲਾਮ, ਕੀਤਾ ਵੱਡਾ ਐਲਾਨ

Sunday, Jul 18, 2021 - 02:33 AM (IST)

ਮੋਗਾ (ਸੰਦੀਪ ਸ਼ਰਮਾ)-ਮੋਗਾ ਦੇ 100 ਸਾਲਾ ਹਰਬੰਸ ਸਿੰਘ ਦੇ ਸਬਰ ਤੇ ਮਿਹਨਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਲਾਮ ਕੀਤਾ ਹੈ, ਜੋ ਇਸ ਉਮਰ ’ਚ ਵੀ ਆਪਣੇ ਤੇ ਆਪਣੇ ਪੋਤੇ-ਪੋਤੀਆਂ ਦੇ ਗੁਜ਼ਾਰੇ ਲਈ ਰੋਜ਼ੀ-ਰੋਟੀ ਕਮਾ ਰਹੇ ਹਨ। ਮੁੱਖ ਮੰਤਰੀ ਨੇ ਹਰਬੰਸ ਸਿੰਘ ਨੂੰ ਤੁਰੰਤ ਵਿੱਤੀ ਸਹਾਇਤਾ ਵਜੋਂ 5 ਲੱਖ ਰੁਪਏ ਦੀ ਰਾਸ਼ੀ ਤੇ ਉਨ੍ਹਾਂ ਦੇ ਪੋਤੇ-ਪੋਤੀਆਂ ਲਈ ਪੜ੍ਹਾਈ ਦੀ ਸਹੂਲਤ ਦੇਣ ਦਾ ਐਲਾਨ ਕੀਤਾ। ਅੱਜ ਆਪਣੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਵੀ ਖੁਸ਼ੀ ਪ੍ਰਗਟ ਕੀਤੀ ਕਿ ਹਰਬੰਸ ਸਿੰਘ ਦੀ ਮਦਦ ਲਈ ਕਈ ਸਥਾਨਕ ਐੱਨ. ਜੀ. ਓਜ਼ ਵੀ ਅੱਗੇ ਆਈਆਂ ਹਨ। ਦੱਸਣਯੋਗ ਹੈ ਕਿ ਹਰਬੰਸ ਸਿੰਘ ਦੀਆਂ ਕਈ ਵੀਡੀਓਜ਼ ਬੀਤੇ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈਆਂ ਸਨ, ਜਿਸ ਉਪਰੰਤ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਤੀਜੀ ਲਹਿਰ ਦੀ ਦਸਤਕ ? ਮਣੀਪੁਰ ’ਚ ਲੱਗਾ 10 ਦਿਨ ਦਾ ਪੂਰਨ ਲਾਕਡਾਊਨ

ਗੌਰਤਲਬ ਹੈ ਕਿ 100 ਸਾਲਾ ਹਰਬੰਸ ਸਿੰਘ ਆਪਣੇ ਜਹਾਨੋਂ ਤੁਰ ਗਏ ਪੁੱਤ ਦੇ ਬੱਚਿਆਂ ਦੀ ਪਰਵਰਿਸ਼ ਕਰਨ ਲਈ ਅੱਜ ਵੀ ਰੇਹੜੀ ਉਪਰ ਪਿਆਜ਼ ਅਤੇ ਆਲੂ ਵੇਚਣ ਦਾ ਕੰਮ ਕਰਦਾ ਹੈ। ਕੁਝ ਸਾਲ ਪਹਿਲਾਂ ਉਸ ਦੇ ਇਕ ਬੇਟੇ ਦੇ ਦੇਹਾਂਤ ਤੋਂ ਬਾਅਦ ਅਤੇ ਨੂੰਹ ਵੱਲੋਂ ਬੱਚਿਆਂ ਨੂੰ ਕਥਿਤ ਤੌਰ ਉੱਤੇ ਬੇਸਹਾਰਾ ਛੱਡਣ ’ਤੇ ਹਰਬੰਸ ਸਿੰਘ ਆਪਣੇ ਪੋਤੇ-ਪੋਤੀ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਸ ਦਾ ਇਕ ਪੁੱਤ ਫ਼ਲ ਵੇਚਦਾ ਹੈ ਪਰ ਉਹ ਆਪਣੇ ਪਰਿਵਾਰ ਨਾਲ ਵੱਖਰਾ ਰਹਿੰਦਾ ਹੈ। ਹਰਬੰਸ ਸਿੰਘ ਦਾ ਕਹਿਣਾ ਹੈ ਕਿ ਉਸ ਦਾ ਪਰਿਵਾਰ ਜ਼ਿਲ੍ਹਾ ਲਾਹੌਰ ਦੇ ਪਿੰਡ ਸਰਾਏ ਠਾਣੇ ਵਾਲਾ ਨਾਲ ਸਬੰਧਤ ਸੀ ਅਤੇ ਵੰਡ ਵੇਲੇ ਭਾਰਤ ਆ ਗਏ ਅਤੇ ਉਸ ਵੇਲੇ ਉਨ੍ਹਾਂ ਦੀ ਉਮਰ 27 ਸਾਲ ਸੀ। ਉਹ ਤਕਰੀਬਨ ਚਾਰ ਦਹਾਕੇ ਪਹਿਲਾਂ ਮੋਗਾ ਵਿਖੇ ਸੈਟਲ ਹੋਣ ਤੋਂ ਪਹਿਲਾਂ ਮਾਮੂਲੀ ਨੌਕਰੀ ਕਰਦਾ ਸੀ ਅਤੇ ਸਬਜ਼ੀਆਂ ਵੇਚਣ ਲੱਗਾ। ਉਹ ਮੁੱਖ ਤੌਰ ’ਤੇ ਮੋਗਾ ਦੀ ਅੰਮ੍ਰਿਤਸਰ ਰੋਡ ’ਤੇ ਪਿਆਜ਼ ਵੇਚਦਾ ਹੈ।

ਇਹ ਵੀ ਪੜ੍ਹੋ : ਪਰਿਵਾਰ ਨੂੰ ਵਿਦੇਸ਼ ਘੁਮਾਉਣ ਦੇ ਸੁਫ਼ਨੇ ਰਹਿ ਗਏ ਅਧੂਰੇ, ਸੜਕ ਹਾਦਸੇ ’ਚ ਪੰਜਾਬੀ ਵਿਅਕਤੀ ਦੀ ਮੌਤ


 


Manoj

Content Editor

Related News