ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

02/21/2018 5:41:33 AM

ਕਪੂਰਥਲਾ, (ਮਲਹੋਤਰਾ)— ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕਰਦੇ ਹੋਏ ਇਕ ਰੋਸ ਪ੍ਰਦਰਸ਼ਨ ਜਸਵਿੰਦਰਪਾਲ ਉੱਗੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। 
ਧਰਨੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਪਾਲ ਉੱਗੀ, ਵਿਨੋਦ ਕੁਮਾਰ ਬਾਵਾ ਅਤੇ ਕਿਸ਼ੋਰੀ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਰਜਾ ਚਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ। ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਸਰਕਾਰ ਨੇ ਵੱਖ-ਵੱਖ ਥਾਵਾਂ 'ਤੇ ਆਪਣੇ ਭਾਸ਼ਣਾਂ ਵਿਚ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਮੰਨਣ ਦਾ ਵਾਅਦਾ ਕੀਤਾ ਸੀ ਪਰ ਇਕ ਸਾਲ ਬੀਤਣ ਦੇ ਬਾਅਦ ਇਕ ਵੀ ਮੰਗ ਨਹੀਂ ਪੂਰੀ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਅਜਿਹਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਯੂਨੀਅਨ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦਾ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਪ੍ਰੇਮ ਲਾਲ, ਗੁਰਮੇਲ ਚੰਦ, ਹਰਮੇਲ ਸਿੰਘ, ਜਸਵੰਤਪਾਲ, ਅਰਜਨ, ਅਮਰਨਾਥ, ਸੁਰਿੰਦਰ ਸਿੰਘ, ਵਿਨੋਦ ਕੁਮਾਰ, ਸੁਖਪਾਲ, ਰਾਜਾ ਰਾਮ, ਸਰਵਣ ਸਿੰਘ ਆਦਿ ਹਾਜ਼ਰ ਸਨ।