ਮੁੱਖ ਮੰਤਰੀ ਨੇ ਸਿਹਤ ਅਧਿਕਾਰੀਆਂ ਤੇ ਡਾਕਟਰਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦਿੱਤਾ ਸੱਦਾ
Sunday, Apr 24, 2022 - 10:12 PM (IST)
ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਸਿਹਤ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬੀਆਂ ਨੂੰ ਸਿਹਤ ਹਿੱਤੂ ਚੰਗਾ ਮਾਹੌਲ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਸ਼ਿਸ਼ ਕਰਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧ ’ਚ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਸਬੰਧਤ ਉੱਚ ਅਧਿਕਾਰੀਆਂ ਤੇ ਮਾਹਿਰ ਡਾਕਟਰਾਂ ਨਾਲ ਇਕ ਬੈਠਕ ਕੀਤੀ ਹੈ। ਇਸ ਬੈਠਕ ਦੌਰਾਨ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਪੰਜਾਬ ’ਚ ਇਕ ਚੰਗਾ ਮਾਹੌਲ ਪੰਜਾਬੀਆਂ ਨੂੰ ਦੇਣ, ਜਿਸ ’ਚ ਉਨ੍ਹਾਂ ਦੀ ਸਿਹਤ ਚੰਗੀ ਰਹਿ ਸਕੇ।
ਇਹ ਵੀ ਪੜ੍ਹੋ : ਸਲੋਹ ’ਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ’ਤੇ ਸਜਾਇਆ ਨਗਰ ਕੀਰਤਨ
ਮੁੱਖ ਮੰਤਰੀ ਨੇ ਸਿਹਤ ਅਧਿਕਾਰੀਆਂ ਤੇ ਡਾਕਟਰਾਂ ਨੂੰ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਹੈ ਅਤੇ ਨਾਲ ਹੀ ਇਸ ਗੱਲ ਨੂੰ ਯਕੀਨੀ ਸਿਹਤ ਵਿਭਾਗ ਨੇ ਬਣਾਉਣਾ ਹੈ ਕਿ ਕੋਈ ਵੀ ਨਸ਼ੀਲੀ ਦਵਾਈਆਂ ਦਾ ਵਪਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰ ਪੰਜਾਬ ਨੂੰ ਨਸ਼ਾਮੁਕਤ ਕਰਨ ’ਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਇਕ ਵਿਸ਼ੇਸ਼ ਮੁਹਿੰਮ ਚਲਾਉਣ ਦੀ ਲੋੜ ਹੈ ਤੇ ਇਸ ਦੀ ਜ਼ਿੰਮੇਵਾਰੀ ਪੰਜਾਬ ਪੁਲਸ ਤੇ ਸਿਹਤ ਵਿਭਾਗ ਦੋਵਾਂ ਦੀ ਹੈ।
ਇਹ ਵੀ ਪੜ੍ਹੋ : ਪੁਲਵਾਮਾ ’ਚ ਲਸ਼ਕਰ ਦੇ 3 ਅੱਤਵਾਦੀ ਢੇਰ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ