ਪੰਜਾਬ ’ਚ ਹੱਡ ਚੀਰਵੀਂ ਠੰਡ ਨੇ ਕਈ ਸਾਲਾਂ ਦੇ ਰਿਕਾਰਡ ਤੋੜੇ, ਜਾਣੋ ਕਿਹੋ ਜਿਹਾ ਰਹੇਗਾ ਅਗਲੇ ਦਿਨਾਂ ਦਾ ਮੌਸਮ

Wednesday, Feb 01, 2023 - 06:31 PM (IST)

ਪੰਜਾਬ ’ਚ ਹੱਡ ਚੀਰਵੀਂ ਠੰਡ ਨੇ ਕਈ ਸਾਲਾਂ ਦੇ ਰਿਕਾਰਡ ਤੋੜੇ, ਜਾਣੋ ਕਿਹੋ ਜਿਹਾ ਰਹੇਗਾ ਅਗਲੇ ਦਿਨਾਂ ਦਾ ਮੌਸਮ

ਚੰਡੀਗੜ੍ਹ : ਸੂਬੇ ਵਿਚ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਜਨਵਰੀ ਮਹੀਨੇ ਦੀ ਸ਼ੁਰੂਆਤ ਤੋਂ ਹੀ ਠੰਡ ਨੇ ਵਧੇਰੇ ਜ਼ੋਰ ਫੜਿਆ ਸੀ, ਤੇ ਸਾਰਾ ਮਹੀਨੇ ਹੀ ਪਈ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਜਨ-ਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ। ਦੂਜੇ ਪਾਸੇ ਜਨਵਰੀ ਮਹੀਨੇ ’ਚ ਮੀਂਹ ਤਾਂ ਪਿਆ ਪਰ ਇਹ ਆਮ ਨਾਲੋਂ 26 ਫ਼ੀਸਦ ਘੱਟ ਰਿਹਾ। ਇਸ ਵਾਰ ਪਈ ਠੰਡ ਕਾਰਣ ਪੰਜਾਬ ਦੇ ਕਈ ਸ਼ਹਿਰਾਂ ਦਾ ਘੱਟ ਤੋਂ ਘੱਟ ਤਾਪਮਾਨ ਵੀ ਮਨਫੀ ਵਿਚ ਚਲਾ ਗਿਆ, ਉੱਥੇ ਅੱਧਾ ਦਰਜਨ ਸ਼ਹਿਰਾਂ ਵਿਚ ਕਈ ਦਿਨ ਵੱਧ ਤੋਂ ਵੱਧ ਤਾਪਮਾਨ ਵੀ 11 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2003 ਵਿਚ ਅਜਿਹਾ ਮੌਸਮ ਰਿਹਾ ਸੀ। ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਘੱਟ ਮੀਂਹ ਪੈਣ ਦਾ ਕਾਰਨ ਮੌਸਮ ’ਚ ਪੱਛਮੀ ਵਿਗਾੜ ਦਾ ਕਮਜ਼ੋਰ ਪੈਣਾ ਮੰਨਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਜਨਵਰੀ ਮਹੀਨੇ ’ਚ 15.1 ਐੱਮ. ਐੱਮ. ਮੀਂਹ ਪਿਆ ਹੈ, ਜਦਕਿ ਉਮੀਦ 20.3 ਐੱਮ. ਐੱਮ. ਮੀਂਹ ਦੀ ਲਾਈ ਜਾ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸੂਬੇ ਦੇ ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਇਹ ਵੱਡੇ ਹੁਕਮ

ਕਿਹੋ ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਪੰਜਾਬ ਵਿਚ ਭਾਵੇਂ ਦੋ ਦਿਨ ਮੀਂਹ ਪਿਆ ਹੈ ਪਰ ਇਸ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ ਪਰ ਠੰਡੀਆਂ ਹਵਾਵਾਂ ਅਜੇ ਵੀ ਚੱਲ ਰਹੀਆਂ ਹਨ। ਇਸੇ ਕਰਕੇ ਸਵੇਰ ਅਤੇ ਰਾਤ ਸਮੇਂ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਵਿਚ ਅਗਲੇ ਤਿੰਨ-ਚਾਰ ਦਿਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਵੇਗਾ, ਜਦਕਿ ਉਸ ਤੋਂ ਬਾਅਦ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਚਿੱਟੇ ਦਿਨ ਜੀ. ਟੀ. ਰੋਡ ’ਤੇ ਚੱਲ ਰਿਹਾ ਦੇਹ ਵਪਾਰ ਦਾ ਧੰਦਾ, 200 ਰੁ. ਲੈ ਕੇ ਝਾੜੀਆਂ ’ਚ ਪਰੋਸਿਆ ਜਾਂਦਾ ਜਿਸਮ

 ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News