ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚਿਤਾਵਨੀ

01/02/2023 6:54:43 PM

ਮੋਗਾ : ਮੌਸਮ ਵਿਭਾਗ ਵਲੋਂ ਜਾਰੀ ਕੀਤੀਆਂ ਚਿਤਾਵਨੀਆਂ ਅਨੁਸਾਰ ਨਵੇਂ ਸਾਲ ਦੀ ਸਵੇਰ ਤੋਂ ਹੀ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ। ਸ਼ਾਮ ਤੱਕ ਪੰਜਾਬ ਦੇ ਬਹੁਤੇ ਇਲਾਕੇ ਸੰਘਣੀ ਧੁੰਦ ਦੀ ਲਪੇਟ ਵਿਚ ਆ ਗਏ। ਸੂਬੇ ਦੇ ਕਈ ਹਿੱਸਿਆਂ ’ਚ ਸ਼ਾਮ 7 ਵਜੇ ਤੋਂ ਬਾਅਦ ਅਚਾਨਕ ਸੰਘਣੀ ਧੁੰਦ ਪੈ ਗਈ, ਜਿਸ ਕਾਰਣ ਸੜਕਾਂ ’ਤੇ ਵਿਜ਼ੀਬਿਲਟੀ ਜ਼ੀਰੋ ਦੇ ਬਰਾਬਰ ਰਹੀ ਅਤੇ ਵਾਹਨ ਸੜਕਾਂ ’ਤੇ ਰੇਂਗਦੇ ਹੋਏ ਨਜ਼ਰ ਆਏ। ਇਥੇ ਇਹ ਵੀ ਦੱਸਣਯੋਗ ਹੈ ਕਿ ਮੌਸਮ ਵਿਭਾਗ ਆਉਣ ਵਾਲੇ 4 ਦਿਨ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਉਣ ਦੀ ਚਿਤਾਵਨੀ ਜਾਰੀ ਕਰ ਚੁੱਕਾ ਹੈ। 5 ਜਨਵਰੀ ਤਕ ਕੜਾਕੇ ਦੀ ਠੰਡ ਅਤੇ ਸ਼ੀਤ ਲਹਿਰ ਦੀ ਗੱਲ ਆਖੀ ਗਈ ਹੈ। ਵਿਭਾਗ ਦੀ ਚਿਤਾਵਨੀ ਅਨੁਸਾਰ ਮਾਝਾ ਅਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਣਗੇ। ਦੂਜੇ ਪਾਸੇ ਹਿਮਾਚਲ ਦੇ ਉੱਚਾਈ ਵਾਲੇ ਇਲਾਕਿਆਂ ਵਿਚ 6 ਜਨਵਰੀ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਵੱਡੀ ਘਟਨਾ, ਖੁਦ ਨੂੰ ਵਕੀਲ ਦੱਸਣ ਵਾਲੇ ਦੀ ਕਰਤੂਤ ਨੇ ਉਡਾਏ ਹੋਸ਼

ਇਸ ਤੋਂ ਇਲਾਵਾ ਧੁੰਦ ਕਾਰਣ ਅੰਮ੍ਰਿਤਸਰ-ਚੰਡੀਗੜ੍ਹ ਅਤੇ ਅੰਮ੍ਰਿਤਸਰ-ਦਿੱਲੀ ਰੂਟ ਸਭ ਤੋਂ ਵੱਧ ਪ੍ਰਭਾਵਤ ਹੋਇਆ। ਪੰਜਾਬ ਸਰਕਾਰ ਨੇ ਵੀ ਕੜਾਕੇ ਦੀ ਠੰਡ ਅਤੇ ਮੌਸਮ ਵਿਭਾਗ ਦੀ ਚਿਤਾਵਨੀ ਨੂੰ ਦੇਖਦੇ ਹੋਏ 8 ਜਨਵਰੀ ਤੱਕ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਸਾਲ ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਸ਼ੁਰੂ ਕੀਤੀ ਇਹ ਸਕੀਮ

ਮੌਸਮ ਵਿਭਾਗ ਅਨੁਸਾਰ ਸਾਲ ਦੇ ਪਹਿਲੇ ਮਹੀਨੇ ਮੱਧ ਭਾਰਤ ਦੇ ਕਈ ਹਿੱਸਿਆਂ ਅਤੇ ਭਾਰਤ ਦੇ ਪੂਰਬੀ ਤੇ ਉੱਤਰ-ਪੱਛਮੀ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਦੱਖਣੀ ਭਾਰਤ ਦੇ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਹੇਗਾ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਲੱਦਾਖ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਰਾਤ ਨੂੰ ਸੁੱਤੇ ਦੋ ਭਰਾ ਸਵੇਰੇ ਨਾ ਉੱਠੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh