ਬਾਰਸ਼ ਬਣੀ ਕਹਿਰ, ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

Sunday, Jun 29, 2025 - 02:42 PM (IST)

ਬਾਰਸ਼ ਬਣੀ ਕਹਿਰ, ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

ਜਲਾਲਾਬਾਦ (ਆਦਰਸ਼, ਜਤਿੰਦਰ) : ਬੀਤੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਜਿੱਥੇ  ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਹ ਬਰਸਾਤ ਗਰੀਬ ਲੋਕਾਂ ਲਈ ਆਫ਼ਤ ਬਣਦੀ ਜਾ ਰਹੀ ਹੈ। ਬੀਤੀ ਰਾਤ ਇਸੇ ਤਰ੍ਹਾਂ ਹੀ ਹਲਕੇ ਦੇ ਪਿੰਡ ਹਜ਼ਾਰਾਂ ਰਾਮ ਸਿੰਘ ਵਾਲਾ ਵਿੱਚ ਇੱਕ ਗਰੀਬ ਪਰਿਵਾਰ ਦੇ ਕੱਚੇ ਮਕਾਨ ਦੀ ਛੱਤ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਚਾਇਤ ਮੈਂਬਰ ਗੁਰਦੇਵ ਸਿੰਘ ਨੇ ਦੱਸਿਆ ਪਿੰਡ ਦੇ ਵਿਅਕਤੀ ਫੁੰਮਣ ਸਿੰਘ ਪੁੱਤਰ ਚਾਨਣ ਸਿੰਘ ਦੇ 2 ਪੁੱਤਰ ਹਨ। ਉਹ ਭੱਠੇ ’ਤੇ ਇੱਟਾਂ ਬਣਾਉਣ ਦਾ ਕੰਮ ਕਰਦੇ ਹਨ।

ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕੋਲ ਕੋਈ ਵੀ  ਜ਼ਮੀਨ-ਜਾਇਦਾਦ ਨਹੀ ਹੈ ਅਤੇ ਪਰਿਵਾਰਕ ਮੈਂਬਰ ਦਿਹਾੜੀ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਪੰਚਾਇਤ ਮੈਂਬਰ ਨੇ ਕਿਹਾ ਕਿ ਬੀਤੀ ਰਾਤ ਉਨ੍ਹਾਂ ਦਾ ਪਰਿਵਾਰ ਘਰ ਦੇ ਵਿਹੜੇ ’ਚ ਸੁੱਤਾ ਹੋਇਆ ਸੀ ਤਾਂ ਅਚਾਨਕ ਉਨ੍ਹਾਂ ਦੇ ਬਾਲਿਆਂ ਵਾਲੇ ਮਕਾਨ ਦੀ ਛੱਤ ਡਿੱਗਣ ਨਾਲ ਹੇਠਾਂ ਪਿਆ ਕੀਮਤੀ ਸਮਾਨ ਮਲਬੇ ਹੇਠਾ ਆਉਣ ਨਾਲ ਗਰੀਬ ਪਰਿਵਾਰ ਨੂੰ ਭਾਰੀ ਨੁਕਸਾਨ ਸਹਿਣ ਕਰਨਾ ਪਿਆ ਹੈ। ਪਿੰਡ ਦੇ ਪੰਚਾਇਤ ਮੈਂਬਰ ਸਣੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਵਿਸ਼ੇਸ਼ ਗਿਰਦਾਵਾਰੀ ਕਰਵਾ ਕੇ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।
 


author

Babita

Content Editor

Related News