ਹਿੰਦੂ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ''ਚ NIA ਦਾ ਖ਼ੁਲਾਸਾ, ISI ਦੇ ਇਸ਼ਾਰੇ ''ਤੇ ਰਿੰਦਾ ਨੇ ਕਰਵਾਇਆ ਸੀ ਕਤਲ
Wednesday, Jul 10, 2024 - 06:27 PM (IST)
ਨੰਗਲ/ਚੰਡੀਗੜ੍ਹ - ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ) ਨੂੰ ਅਹਿਮ ਸੁਰਾਗ ਹੱਥ ਲੱਗੇ ਹਨ। ਐੱਨ. ਆਈ. ਏ. ਮੁਤਾਬਕ ਵਿਕਾਸ ਦੇ ਕਤਲ ਪਿੱਛੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਇਕ ਅੱਤਵਾਦੀ ਸੰਗਠਨ ਦਾ ਹੱਥ ਹੈ।
ਐੱਨ. ਆਈ. ਏ. ਨੇ ਵੀ ਪ੍ਰਭਾਕਰ ਦੇ ਕਤਲ ਪਿੱਛੇ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਦੇ ਹੱਥ ਹੋਣ ਬਾਰੇ ਮਾਮਲੇ ਦੀ ਜਾਂਚ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਕੀਤੇ ਖ਼ੁਲਾਸਿਆਂ ਦੀ ਪੁਸ਼ਟੀ ਕੀਤੀ ਹੈ। ਆਈ. ਐੱਸ. ਆਈ. ਏਜੰਟਾਂ ਦੀ ਮਦਦ ਨਾਲ ਪੁਰਤਗਾਲ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਤੋਂ ਫੰਡਿੰਗ ਕੀਤੀ ਜਾਂਦੀ ਸੀ। ਰਿੰਦਾ ਦੇ ਗੁਰਗਿਆਂ ਨੇ ਹੀ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਹਥਿਆਰ ਮੁਹੱਆ ਕਰਵਾਏ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਹੋਣਗੇ ਸਨਮਾਨਤ, ਮਿਲੇਗਾ ਇਹ ਇਨਾਮ
ਐੱਨ. ਆਈ. ਏ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਇਹ ਜਾਣਕਾਰੀ ਗ੍ਰਹਿ ਮੰਤਰਾਲੇ ਨਾਲ ਸਾਂਝੀ ਕੀਤੀ ਹੈ। ਐੱਨ. ਆਈ. ਏ. ਅਤੇ ਰਾਅ ਵੀ ਇਸ ਮਾਮਲੇ ਵਿੱਚ ਆਈ. ਐੱਸ. ਆਈ. ਏਜੰਟ ਦਾ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ। ਜਲਦੀ ਹੀ ਐੱਨ. ਆਈ. ਏ. ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਜਾਵੇਗਾ, ਜੋਕਿ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਉਦੇਸ਼ ਨਾਲ ਚਲਾਇਆ ਜਾ ਰਿਹਾ ਹੈ। ਐੱਨ. ਆਈ. ਏ. ਨੇ 16 ਮਈ 2024 ਨੂੰ ਵਿਕਾਸ ਦੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਦੱਸ ਦੇਈਏ ਕਿ ਵਿਕਾਸ ਬੱਗਾ ਦਾ 13 ਅਪ੍ਰੈਲ ਨੂੰ ਕਤਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੀ Live Update: ਵੋਟਿੰਗ ਦਾ ਸਿਲਸਿਲਾ ਜਾਰੀ, 3 ਵਜੇ ਤੱਕ 42.60 ਫ਼ੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।