ਜੇਲ੍ਹ ’ਚ ਬੰਦ ਅੰਮ੍ਰਿਤਪਾਲ ਮਹਿਰੋਂ ਤੇ ਸਾਥੀ ਦੀ ਹਾਲਤ ਵਿਗੜੀ, ਏਮਜ਼ ’ਚ ਕਰਵਾਇਆ ਦਾਖ਼ਲ
Sunday, Jun 21, 2026 - 10:31 AM (IST)
ਬਠਿੰਡਾ (ਸੁਖਵਿੰਦਰ) : ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਕੇਸ ਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਜਸਪ੍ਰੀਤ ਸਿੰਘ ਨੂੰ ਬਠਿੰਡਾ ਜੇਲ੍ਹ 'ਚ ਹਾਲਤ ਵਿਗੜਨ ਤੋਂ ਬਾਅਦ ਏਮਜ਼ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਅਤੇ ਠੀਕ ਹੋਣ ’ਤੇ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਡੀ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਛਾਉਣੀ ਪੁਲਸ ਸਟੇਸ਼ਨ ਵਿਚ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਨੂੰ ਡਾਕਟਰੀ ਜਾਂਚ ਦੀ ਲੋੜ ਹੋਣ ਕਰ ਕੇ ਏਮਜ਼ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਅਤੇ ਦੰਦਾਂ ਦੀਆਂ ਸਮੱਸਿਆਵਾਂ ਸਨ, ਜਦੋਂ ਕਿ ਜਸਪ੍ਰੀਤ ਸਿੰਘ ਨੂੰ ਸਕੈਨਿੰਗ ਦੀ ਲੋੜ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਲਈ ਦਵਾਈਆਂ ਲਿਖੀਆਂ ਅਤੇ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ, ਉਨ੍ਹਾਂ ਨੂੰ ਜੇਲ੍ਹ ਵਾਪਸ ਭੇਜ ਦਿੱਤਾ ਗਿਆ।
