ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਹੋਵੇਗੀ ਖ਼ਤਮ
Tuesday, Feb 06, 2024 - 06:48 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਤਹਿਤ ਸੂਬੇ ਵਿਚ ਹੋਣ ਵਾਲੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਹਟਾਈ ਜਾ ਸਕਦੀ ਹੈ। ਇਸ ਦਾ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ’ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ’ਤੇ NOC ਵਾਲੀ ਸ਼ਰਤ ਖ਼ਤਮ ਹੋ ਰਹੀ ਹੈ, ਇਸ ਦੇ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਇਥੇ ਇਹ ਦੱਸਣਯੋਗ ਹੈ ਕਿ ਜੇਕਰ ਪੰਜਾਬ ਵਿਚ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ ਹੋ ਜਾਂਦੀ ਹੈ, ਤਾਂ ਇਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ
ਇਥੇ ਇਹ ਦੱਸਣਣਯੋਗ ਹੈ ਕਿ ਰਜਿਸਟਰੀਆਂ ਕਰਵਾਉਣ ਲਈ ਨਗਰ ਕੌਂਸਲ ਤੋਂ ਐੱਨ. ਓ. ਸੀ. ਲਾਜ਼ਮੀ ਲੈਣ ਦੀ ਹਦਾਇਤ ਤੋਂ ਬਾਅਦ ਲੋਕਾਂ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੇ ਦਿਨੀਂ ਵੀ ਇੱਕ ਮਹੀਨੇ ਤੋਂ ਪੰਜਾਬ ਸਰਕਾਰ ਦੀ ਵੈਬ ਸਾਈਟ ਨਾ ਚੱਲਣ ਕਾਰਨ ਐੱਨ. ਓ. ਸੀ. ਲੈਣ ਵਾਲੇ ਸੈਂਕੜੇ ਲੋਕਾਂ ਨੂੰ ਦਫਤਰਾਂ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪਿਆ ਸੀ। ਅਜਿਹੇ ਵਿਚ ਜੇਕਰ ਐੱਨ. ਓ. ਸੀ. ਵਾਲੀ ਸ਼ਰਤਾ ਹਟਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਲੋਕਾਂ ਨੂੰ ਰਾਹਤ ਮਿਲਣੀ ਸੁਭਾਵਕ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ ਦੇ ਸੰਕੇਤ, ਹਾਈਕਮਾਂਡ ਕੋਲ ਪਹੁੰਚੀ ਸਾਰੀ ਰਿਪੋਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8