ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ ''ਚ

04/29/2024 6:50:20 PM

ਚੰਡੀਗੜ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਸੂਚੀ ਵਿਚ ਕਾਂਗਰਸ ਨੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ
 


Gurminder Singh

Content Editor

Related News