''ਬਾਦਲ ਸਰਕਾਰ ਵਲੋਂ ਖੋਲ੍ਹੇ ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਨੇ ਬੇਰੁਜ਼ਗਾਰੀ ''ਚ ਵਾਧਾ ਕੀਤਾ''

12/31/2021 12:23:10 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ,ਬੇਦੀ,ਵਿਵੇਕ ਸਿੰਧਵਾਨੀ,ਯਾਦਵਿੰਦਰ)- ਪਹਿਲਾਂ ਵੀ ਅਕਾਲੀ ਦਲ ਸਰਕਾਰ ਮੌਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਗਏ ਅਤੇ ਆਉਣ ਵਾਲੇ ਸਮੇਂ 'ਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਪਹਿਲ ਦੇ ਆਧਾਰ ਨੌਜਵਾਨਾਂ ਨੂੰ ਰੁਜਗਾਰ ਦੇ ਵਸੀਲੇ ਪੈਦਾ ਕਰਨ 'ਚ ਪਹਿਲ ਕਰੇਗੀ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਮੁੱਖ ਸੇਵਾਦਾਰ ਵਿਨਰਜੀਤ ਸਿੰਘ ਗੋਲਡੀ ਨੇ ਹਲਕੇ ਦੇ ਨੌਜਵਾਨਾਂ ਨਾਲ ਇਕ ਮੀਟਿੰਗ ਕਰਦਿਆਂ ਕੀਤਾ।

ਇਹ ਖ਼ਬਰ ਪੜ੍ਹੋ- ਭਾਰਤੀ ਟੀਮ ਦੀ ਜਿੱਤ ਤੋਂ ਬਾਅਦ ਬਦਲਿਆ ਟੈਸਟ ਚੈਂਪੀਅਨਸ਼ਿਪ ਟੇਬਲ, ਭਾਰਤ ਹੁਣ ਚੌਥੇ ਸਥਾਨ 'ਤੇ


ਸ. ਵਿਨਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਜੋ ਰੁਜ਼ਗਾਰ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਨ ਉਨ੍ਹਾਂ ਨੂੰ ਕੈਪਟਨ ਸਰਕਾਰ ਬਣਦਿਆਂ ਹੀ ਠੱਪ ਕਰ ਦਿੱਤਾ ਗਿਆ। ਲੋਕਾਂ ਦੀ ਖੱਜਲ ਖੁਆਰੀ ਘਟਾਉਣ ਲਈ ਬਾਦਲ ਸਰਕਾਰ ਵਲੋਂ ਪਿੰਡਾਂ ਵਿਚ ਸੇਵਾ ਕੇਂਦਰ ਖੋਲ੍ਹੇ ਗਏ ਸਨ, ਜਿੰਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਆਉਂਦਿਆਂ ਹੀ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਲੋਕਾਂ ਵਿਚ ਕਾਫੀ ਰੋਸ ਪਾਇਆ ਗਿਆ। ਸੇਵਾ ਕੇਂਦਰ ਬੰਦ ਹੋਣ ਨਾਲ ਜਿੱਥੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ ਗਿਆ ਉੱਥੇ ਲੋਕਾਂ ਨੂੰ ਫਿਰ ਦਫਤਰਾਂ 'ਚ ਰੁਲਣ ਲਈ ਮਜ਼ਬੂਰ ਹੋਣਾ ਪਿਆ। ਸ. ਵਿਨਰਜੀਤ ਸਿੰਘ ਨੇ ਆਖਿਆ ਕਿ ਸਰਕਾਰਾਂ ਬਣਾਉਣ ਵਿਚ ਯੂਥ ਦਾ ਅਹਿਮ ਰੋਲ ਹੁੰਦਾ ਹੈ ਕਿਉਂਕਿ ਯੂਥ ਦੇਸ਼ ਦੀ ਰੀੜ ਦੀ ਹੱਡੀ ਦਾ ਕੰਮ ਕਰਦਾ ਹੈ। ਸਾਨੂੰ ਅਜਿਹੀਆਂ ਸਰਕਾਰਾਂ ਹੀ ਚੁਣਨੀਆਂ ਚਾਹੀਦੀਆਂ ਹਨ ਜੋ ਸਾਰੇ ਵਰਗਾਂ ਦਾ ਭਲਾ ਚਾਹੁੰਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਰੁਜ਼ਗਾਰ ਤਾਂ ਕੀ ਦੇਣੇ ਸਨ ਉਲਟਾਂ ਰੁਜ਼ਗਾਰ ਖਤਮ ਕਰ ਦਿੱਤੇ।

ਇਹ ਖ਼ਬਰ ਪੜ੍ਹੋ- ਕੋਹਲੀ ਨੇ ਰਚਿਆ ਇਤਿਹਾਸ, ਗਾਂਗੁਲੀ-ਧੋਨੀ ਵਰਗੇ ਕਪਤਾਨ ਰਿਕਾਰਡ ਦੇ ਆਸ-ਪਾਸ ਵੀ ਨਹੀਂ


ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲਦੀਆਂ, ਸਰਕਾਰ ਮੰਤਰੀਆਂ ਦੇ ਘਰਾਂ ਅੱਗੇ ਮੁਲਾਜ਼ਮ ਵਰਗ ਵਲੋਂ ਪੱਕੇ ਧਰਨੇ ਲਗਾਏ ਹੋਏ ਹਨ ਪਰ ਸਰਕਾਰ ਦੇ ਕੰਨ ਤੇ ਜੂੰਅ ਤੱਕ ਨਹੀਂ ਸਰਕ ਰਹੀ। ਇਸ ਮੌਕੇ ਐੱਸ. ਓ. ਆਈ. ਦੇ ਪ੍ਰਧਾਨ ਅਮਨ ਮਾਨ, ਯੂਥ ਪ੍ਰਧਾਨ ਡਿੰਪਨ ਸਹੋਤਾ, ਕਰਨ ਖੁਰਾਣਾ ਦੋਵੇਂ ਸਰਕਲ ਪ੍ਰਧਾਨ, ਅਮਿਤ ਕੁਮਾਰ, ਗੁਰਪ੍ਰੀਤ ਸਿੰਘ ਗਿੱਲ, ਦੀਪਕ ਕੁਮਾਰ, ਬਾਬੂ ਰਾਮ, ਕਰਨ ਘਾਰੂ, ਗੌਰੀ ਗਿੱਲ, ਹਿਮਾਂਸ਼ੂ ਗਿੱਲ, ਕਮਲ ਕੁਮਾਰ ਕਮਲੀ, ਡਿੰਪਲ ਸ਼ਰਮਾ, ਅਵੀ, ਕਿੱਕੀ ਚਹਿਲ, ਅਸ਼ੀਸ ਕੁਮਾਰ, ਤਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਵਿੰਦਰ ਸਿੰਘ, ਵਰਿੰਦਰ ਗਿੱਲ, ਵਿਕਰਮਜੀਤ ਸਿੰਘ, ਵਰਿੰਦਰ ਭੱਲ, ਸੁਨੀਲ ਕੁਮਾਰ, ਮਾਹੀਪਾਲ ਸਿੰਘ, ਰਮਨ ਕੁਮਾਰ, ਜਸ ਕਮਲ, ਕੁਲਜੀਤ ਸਿੰਘ, ਰਵਨੀਤ ਸਿੰਘ, ਹਰਪ੍ਰੀਤ ਸਿੰਘ ਢਿਲੋਂ, ਜੋਤੀ ਮਹਿਰਾ, ਮਨੀ ਘੁਮਾਣ, ਭੁਪਿੰਦਰ ਸਿੰਘ ਸੰਧੂ, ਸਿਵਮ ਕੁਮਾਰ, ਅਮਿਤ ਕੁਮਾਰ, ਹਰਸਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਯੂਥ ਵਰਕਰ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News