ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੂੰ ਮੰਤਰੀ ਬਣਾ ਕਾਂਗਰਸ ਸਰਕਾਰ ਕਰ ਰਹੀ ਹੈ ਇਨ੍ਹਾਂ ਦਾ ਬਚਾਅ : ਅਕਾਲੀ ਦਲ

Saturday, Sep 25, 2021 - 08:40 PM (IST)

ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੂੰ ਮੰਤਰੀ ਬਣਾ ਕਾਂਗਰਸ ਸਰਕਾਰ ਕਰ ਰਹੀ ਹੈ ਇਨ੍ਹਾਂ ਦਾ ਬਚਾਅ : ਅਕਾਲੀ ਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਦਾਗੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨੂੰ ਉਨ੍ਹਾਂ ਦੇ ਘਿਨੌਣੇ ਅਪਰਾਧਾਂ ਦੇ ਬਾਵਜੂਦ ਉਨ੍ਹਾਂ ਦਾ ਬਚਾਅ ਕਰਨ ਦੀ ਕਾਰਵਾਈ ਕਰਾਰ ਦਿੱਤਾ।

ਇਹ ਵੀ ਪੜ੍ਹੋ- ਕੀ ਫਿਰ ਬਦਲੇ ਜਾਣਗੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਜਨਰਲ ਸੈਕਟਰੀ ?

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਯੁਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਦਾਗੀ ਆਗੂਆਂ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨਾਲ ਸ਼ਾਂਤੀ ਤੇ ਇਨਸਾਫ ਪਸੰਦ ਨਾਗਰਿਕ ਹੱਕੇ ਬੱਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਫੈਸਲੇ ਨੇ ਸਮੁੱਚੇ ਪੰਜਾਬੀਆਂ ਨੁੰ ਹੈਰਾਨੀ ਵਿਚ ਪਾ ਦਿੱਤਾ ਹੈ ਤੇ ਯੂਰਪ ਵਿਚ ਇਸ ਬਾਰੇ ਖਦਸ਼ੇ ਪ੍ਰਗਟ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਵੜਿੰਗ ’ਤੇ ਠੇਕੇਦਾਰ ਕਰਨ ਕਟਾਰੀਆ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਲੱਗੇ ਹਨ। ਕਟਾਰੀਆਂ ਨੇ ਫਰੀਦਕੋਟ ਵਿਚ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਆਪਣੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ। ਇਸੇ ਤਰੀਕੇ ਕੋਟਲੀ ’ਤੇ 1994 ਵਿਚ ਫਰਾਂਸ ਦੀ ਪੰਜਾਬ ਆਈ ਸੈਲਾਨੀ ਕਾਤੀਆ ਡਰਨੈਡ ਨਾਲ ਜਬਰ ਜਨਾਹ ਕਰਨ ਤੇ ਛੇੜਖਾਨੀ ਕਰਨ ਦੇ ਦੋਸ਼ ਲੱਗੇ ਸਨ। 

ਇਹ ਵੀ ਪੜ੍ਹੋ- ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾ ਵੱਲੋਂ ਸੰਘਰਸ਼ ਦਾ ਐਲਾਨ

ਦੋਹਾਂ ਆਗੂਆਂ ਨੇ ਕਿਹਾ ਕਿ ਵੜਿੰਗ ਦੇ ਸਾਲੇ ਦੇ ਖ਼ਿਲਾਫ਼ ਪਹਿਲਾਂ ਹੀ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੈ ਜਦਕਿ ਕੌਮੀ ਮਹਿਲਾ ਕਮਿਸ਼ਨ ਨੇ ਕੋਟਲੀ ਦੇ ਕਾਤੀਆ ਜਬਰ ਜਨਾਹ ਤੇ ਛੇੜਛਾੜ ਕੇਸ ਵਿਚ ਸ਼ਾਮਲ ਹੋਣ ’ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਸ੍ਰੀ ਰੋਮਾਣਾ ਤੇ ਸ੍ਰੀ ਬਰਕੰਦੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵੜਿੰਗ ਤੇ ਕੋਟਲੀ ਵਰਗੇ ਦਾਗੀ ਵਿਧਾਇਕਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਮਾੜੇ ਕੰਮਾਂ ਵਿਚ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਤਰੱਕੀ ਦੇ ਕੇ ਮੰਤਰੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਵਿਚ ਨੈਤਿਕਤਾ ਤੇ ਕਦਰਾਂ ਕੀਮਤਾਂ ਦੀ ਕੋਈ ਥਾਂ ਨਹੀਂ ਹੈ।ਉਨ੍ਹਾਂ ਕਿਹਾ ਕਿ ਜਬਰ ਜਨਾਹ ਤੇ ਛੇੜਛਾੜ ਤੋਂ ਇਲਾਵਾ ਕੋਟਲੀ ਦੇ ਖਿਲਾਫ ਖੰਨਾ ਤੇ ਆਲੇ ਦੁਆਲੇ ਦੇ ਇਲਾਕੇ ਵਿਚ ਗੈਰ ਕਾਨੂੰਨੀ ਸ਼ਰਾਬ ਵੇਚਣ ਦੇ ਵੀ ਦੋਸ਼ ਲੱਗੇ ਹਨ। ਉਨ੍ਹਾਂ ਨੇ ਕਾਂਗਰਸੀ ਲੀਡਰਸ਼ਿਪ ਨੂੰ ਚੇਤੇ ਕਰਵਾਇਆ ਕਿ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਕੇਸ ਦੀ ਅਗਲੀ ਸੁਣਵਾਈ 8 ਅਕਤੂਬਰ 2021 ਨੂੰ ਹੈ ਜੋ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੇ ਦਿਨ ਤੋਂ ਕੁਝ ਦਿਨਾਂ ਬਾਅਦ ਹੀ ਹੈ। 

ਇਹ ਵੀ ਪੜ੍ਹੋ- ਕੈਪਟਨ ਦੇ ਨਜ਼ਦੀਕੀ ਮੰਤਰੀਆਂ ਦੀ ਛਾਂਟੀ ਲਈ ਇਨ੍ਹਾਂ ਦੋਸ਼ਾਂ ਨੂੰ ਬਣਾਇਆ ਆਧਾਰ, ਸਿੱਧੂ ਨੇ ਤਿਆਰ ਕੀਤੀ ਰਿਪੋਰਟ
ਰੋਮਾਣਾ ਤੇ ਰੋਜ਼ੀ ਬਰੰਕਦੀ ਨੇ ਰਾਹੁਲ ਗਾਂਧੀ ਨੂੰ ਵੀ ਸਵਾਲ ਪੁੱਛਿਆ ਤੇ ਆਖਿਆ ਕਿ ਉਹ ਦੱਸਣ ਕਿ ਕੀ ਉਹ ਵੜਿੰਗ ਤੇ ਕੋਟਲੀ ਦਾ ਬਚਾਅ ਕਰਨ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਜਨਤਕ ਜੀਵਨ ਵਿਚ ਪਾਰਦਰਸ਼ਤਾ ਤੇ ਨੈਤਿਕਤਾ ਵਿਚ ਵਿਸ਼ਵਾਸ ਰੱਖਦੇ ਹਨ ਤਾਂ ਫਿਰ ਉਹ ਦੋਵੇਂ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ। 


author

Bharat Thapa

Content Editor

Related News