ਕਾਂਗਰਸ ਨੇ ਪੰਜਾਬ 'ਚ ਇਨ੍ਹਾਂ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

Friday, Apr 29, 2022 - 07:22 PM (IST)

ਕਾਂਗਰਸ ਨੇ ਪੰਜਾਬ 'ਚ ਇਨ੍ਹਾਂ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ (ਭਾਸ਼ਾ)–ਕਾਂਗਰਸ ਨੇ ਆਪਣੀ ਪੰਜਾਬ ਇਕਾਈ ਲਈ ਸ਼ੁੱਕਰਵਾਰ ਨੂੰ ਕਈ ਸੀਨੀਅਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ, ਜਿਨ੍ਹਾਂ ’ਚ 5 ਉੱਪ ਪ੍ਰਧਾਨ ਸ਼ਾਮਲ ਹਨ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਸਾਬਕਾ ਮੰਤਰੀ ਅਰੁਣਾ ਚੌਧਰੀ ਅਤੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੀਜਿੰਗ 'ਚ ਕੋਰੋਨਾ ਸਬੰਧੀ ਨਿਯਮ ਸਖ਼ਤ, ਸਕੂਲ ਬੰਦ ਕਰਨ ਦੇ ਹੁਕਮ

PunjabKesari

ਉਨ੍ਹਾਂ ਤੋਂ ਇਲਾਵਾ ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਉੱਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਮਿਤ ਵਿੱਜ ਨੂੰ ਖਜ਼ਾਨਚੀ ਅਤੇ ਸੰਦੀਪ ਸਿੰਘ ਸੰਧੂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਕੁਝ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦੇਸ਼ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਥਾਈ ਏਅਰਵੇਜ਼ ਦੇ ਜਹਾਜ਼ ਦਾ ਫਟਿਆ ਟਾਇਰ, 150 ਲੋਕ ਵਾਲ-ਵਾਲ ਬਚੇ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News