ਦੇਸ਼ ''ਚ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ : ਗਿੰਨੀ, ਜੋਤੀ ਹਰਸੀਆਂ
Sunday, Oct 29, 2017 - 12:53 AM (IST)
ਬਟਾਲਾ, (ਮਠਾਰੂ)– ਦੇਸ਼ ਨੂੰ ਆਰਥਿਕ ਪੱਖੋਂ ਬੁਰੀ ਤਰ੍ਹਾਂ ਨਾਲ ਕਮਜ਼ੋਰ ਕਰਨ ਅਤੇ ਸਮੁੱਚੇ ਕਾਰੋਬਾਰੀ ਖੇਤਰ ਨੂੰ ਤਬਾਹ ਅਤੇ ਬਰਬਾਦ ਕਰਨ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ, ਜਿਸ ਦੀ ਸ਼ੁਰੂਆਤ ਗੁਰਦਾਸਪੁਰ ਦੇ ਸੂਝਵਾਨ ਲੋਕਾਂ ਵੱਲੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਨੂੰ 2 ਲੱਖ ਦੇ ਕਰੀਬ ਵੋਟਾਂ ਦੇ ਨਾਲ ਜਿੱਤਾ ਕੇ ਕਰ ਦਿੱਤੀ ਹੈ, ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਦੇਸ਼ 'ਚ ਆਉਣ ਵਾਲਾ ਸਮਾਂ ਕਾਂਗਰਸ ਦਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨੌਜਵਾਨ ਕਾਂਗਰਸੀ ਆਗੂ ਕੰਵਲਪ੍ਰੀਤ ਸਿੰਘ ਗਿੰਨੀ, ਜ਼ਿਲਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਨੌਜਵਾਨ ਕਾਂਗਰਸੀ ਆਗੂ ਜਤਿੰਦਰਪਾਲ ਸਿੰਘ ਜੋਤੀ ਹਰਸੀਆਂ ਅਤੇ ਨੌਜਵਾਨ ਕਾਂਗਰਸੀ ਆਗੂ ਹਰਬਲਦੇਵ ਸਿੰਘ ਗਿੱਲਾਂਵਾਲੀ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਲੈ ਕੇ ਪੂਰੇ ਯੋਜਨਾਬੱਧ ਢੰਗ ਨਾਲ ਵਿਕਾਸ ਦੀ ਪ੍ਰਕਿਰਿਆ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਆਉਂਦੇ ਦਿਨਾਂ ਵਿਚ ਪਿੰਡਾਂ 'ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
