ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

Friday, Aug 23, 2024 - 06:21 PM (IST)

ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

ਅੰਮ੍ਰਿਤਸਰ (ਜ.ਬ)-ਮਜੀਠਾ ਰੋਡ ਥਾਣੇ ਦੀ ਪੁਲਸ ਨੇ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਇਕ ਸਪਾ ਸੈਂਟਰ ਵਿਚ ਚੱਲ ਰਹੇ ਬਦਕਾਰੀ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਰ ਛਾਪੇ ਦੌਰਾਨ 6 ਨੌਜਵਾਨਾਂ ਅਤੇ 4 ਕੁੜੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਕੁੜੀਆਂ ਨੂੰ ਸਪਾ ਸੈਂਟਰ ‘ਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ। ਮਾਲਕ ਅਤੇ ਮੈਨੇਜਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ

ਪੁਲਸ ਨੂੰ ਇਹ ਇਤਲਾਹ ਮਿਲੀ ਸੀ ਕਿ ਉਕਤ ਸਪਾ ਸੈਂਟਰ ਵਿਚ ਮਾਲਕ ਰਾਜਵਿੰਦਰ ਕੌਰ ਅਤੇ ਸ਼ਕਤੀ ਸ਼ਰਮਾ ਸਮੇਤ ਹੋਰ ਸਾਥੀਆਂ ਨਾਲ ਮਿਲ ਕੇ ਭੋਲੀਆਂ-ਭਾਲੀਆਂ ਕੁੜੀਆਂ ਨੂੰ ਲਿਆ ਕੇ ਬਦਕਾਰੀ ਦਾ ਧੰਦਾ ਕਰਵਾਉਂਦੇ ਹਨ। ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਦਿਆਂ ਸ਼ਕਤੀ ਸ਼ਰਮਾ, ਅਜਾਦ ਅਲੀ, ਅਸੀਸ ਅਤੇ ਰਾਜਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News