ਮੋਦੀ ਦੀ ਅਗਵਾਈ ’ਚ ਪਿਛਲੇ 10 ਸਾਲਾਂ ’ਚ ਦੇਸ਼ ਨੇ ਤਰੱਕੀ ਕੀਤੀ : ਰਾਜਨਾਥ ਸਿੰਘ

Wednesday, May 29, 2024 - 02:52 PM (IST)

ਮੋਦੀ ਦੀ ਅਗਵਾਈ ’ਚ ਪਿਛਲੇ 10 ਸਾਲਾਂ ’ਚ ਦੇਸ਼ ਨੇ ਤਰੱਕੀ ਕੀਤੀ : ਰਾਜਨਾਥ ਸਿੰਘ

ਜਲਾਲਾਬਾਦ/ਕੁਰਾਲੀ (ਬਜਾਜ, ਟੀਨੂੰ, ਸੁਮਿਤ, ਆਦਰਸ਼, ਜਤਿੰਦਰ) : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ’ਚ ਜਲਾਲਾਬਾਦ ਦੀ ਦਾਣਾ ਮੰਡੀ ’ਚ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ’ਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਬੋਧਨ ਕਰਦਿਆਂ ਜਿਥੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਦੇ ਹੱਕ ’ਚ ਲੋਕਾਂ ਨੂੰ ਫਤਵਾ ਦੇਣ ਦੀ ਅਪੀਲ ਕੀਤੀ, ਉਥੇ ਹੀ ਕਿਹਾ ਕਿ ਸੂਬੇ ਅੰਦਰ ਇਸ ਸਮੇਂ ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਪਿਛਲੇ 10 ਸਾਲਾਂ ’ਚ ਰਿਕਾਰਡਤੋੜ ਵਿਕਾਸ ਹੋਇਆ ਹੈ। ਉਨ੍ਹਾਂ ਭਾਜਪਾ ਸਰਕਾਰ ਦੇ ਰਾਜ ਦੌਰਾਨ ਦੇਸ਼ ਅੰਦਰ ਹੋਏ ਵਿਕਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਕਿਹਾ ਕਿ ਦੇਸ਼ ਵਾਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਹੁਣ ਉਨ੍ਹਾਂ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦਾ ਮੰਨ ਬਣਾ ਲਿਆ ਹੈ। ਇਸ ਸਰਹੱਦੀ ਇਲਾਕੇ ਦਾ ਵਿਕਾਸ ਕਰਵਾਉਣ ਲਈ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਨੂੰ ਜਿਤਾਓ।

ਇਹ ਖ਼ਬਰ ਵੀ ਪੜ੍ਹੋ : ਸੁਨੀਲ ਜਾਖੜ ਨੇ ‘ਜਗ ਬਾਣੀ’ ਨਾਲ ਇੰਟਰਵਿਊ ’ਚ ਬੋਲੇ ਤਿੱਖੇ ਹਮਲੇ, ਕਿਹਾ-ਹਿੰਦੂ ਵਿਰੋਧ ’ਤੇ ਟਿਕੀ ਹੈ ਕਾਂਗਰਸ ਦੀ ਸਿਆਸਤ

ਇਸ ਮੌਕੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਖੇਤਰ ’ਚ ਮੈਡੀਕਲ ਕਾਲਜ ਅਤੇ ਹੁਸੈਨੀਵਾਲਾ ਤੋਂ ਬਾਰਡਰ ਖੋਲ੍ਹਣ ਲਈ ਮੰਗ ਕੀਤੀ । ਦੂਜੇ ਪਾਸੇ ਕੁਰਾਲੀ ਦੇ ਦੁਸਹਿਰਾ ਗਰਾਊਂਡ 'ਚ ਕੀਤੀ ਗਈ ਰੈਲੀ 'ਚ ਰਾਜਨਾਥ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੀ. ਐੱਮ. ਮੋਦੀ ਦੀ ਕੁਸ਼ਲ ਅਤੇ ਮਜ਼ਬੂਤ ​​ਲੀਡਰਸ਼ਿਪ ਕਾਰਨ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤ ਅੱਜ ਦੁਨੀਆ ’ਚ ਉਸ ਮੁਕਾਮ 'ਤੇ ਹੈ, ਜਿੱਥੇ ਸਾਰੇ ਦੇਸ਼ ਸਾਨੂੰ ਇੱਜ਼ਤ ਨਾਲ ਦੇਖਦੇ ਹਨ ਅਤੇ ਸਾਡੇ ਦੁਸ਼ਮਣ ਦੇਸ਼ ਵੱਲ ਦੇਖਣ ਦੀ ਹਿੰਮਤ ਨਹੀਂ ਕਰਦੇ। ਇਸ ਰੈਲੀ ’ਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ, ਭਾਜਪਾ ਦੇ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਦਰਸ਼ਨ ਲਾਲ ਵਧਵਾ ਸਮੇਤ ਵੱਡੀ ਗਿਣਤੀ ’ਚ ਭਾਜਪਾ ਦੇ ਲੀਡਰ ਅਤੇ ਵਰਕਰ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਾ ਦਾਅਵਾ, ਬਿੱਟੂ ਅਤੇ ਵੜਿੰਗ ਤੋਂ ਪੱਪੀ ਅੱਗੇ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News