ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
Wednesday, May 20, 2026 - 04:41 PM (IST)
ਬਠਿੰਡਾ (ਸੁਖਵਿੰਦਰ) : ਸਿਵਲ ਲਾਈਨ ਪੁਲਸ ਵਲੋਂ ਅਦਾਲਤ ਦੇ ਹੁਕਮਾਂ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਰ ਮੁਲਜ਼ਮ ਬਹਾਦਰ ਸਿੰਘ ਵਾਸੀ ਕੋਠਾ ਗੁਰੂ ਖ਼ਿਲਾਫ਼ ਅਦਾਲਤ 'ਚ ਕੇਸ ਚੱਲ ਰਿਹਾ ਹੈ। ਬੀਤੇ ਦਿਨਾ ਤੋਂ ਮੁਲਜ਼ਮ ਦੇ ਅਦਾਲਤ 'ਚ ਹਾਜ਼ਰ ਨਾ ਹੋਣ 'ਤੇ ਜੇ. ਐਮ ਫਸਟ ਤਰੁਣ ਕੁਮਾਰ ਵਲੋਂ ਮੁਲਜ਼ਮ ਨੂੰ ਪੀ. ਓ. ਕਰਾਰ ਦਿੱਤਾ ਗਿਆ।
ਪੁਲਸ ਨੂੰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪੁਲਸ ਵਲੋਂ ਅਦਾਲਤ ਦੇ ਹੁਕਮਾਂ 'ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
