ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ, ਅਦਾਲਤ ਨੇ 2 ਸਾਲ ਦੀ ਸਜ਼ਾ 'ਤੇ ਲਾਈ ਰੋਕ (ਵੀਡੀਓ)

01/25/2024 1:20:10 PM

ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਸਜ਼ਾ 'ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ। ਦਰਅਸਲ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵਲੋਂ ਘਰੇਲੂ ਝਗੜੇ ਦੇ ਮਾਮਲੇ 'ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜ੍ਹੋ : ਹਾਈਵੇਅ 'ਤੇ ਪਲਟਿਆ ਖ਼ਤਰਨਾਕ ਗੈਸ ਨਾਲ ਭਰਿਆ ਟੈਂਕਰ, ਮੌਕੇ 'ਤੇ ਮਚ ਗਈ ਹਫੜਾ-ਦਫੜੀ (ਵੀਡੀਓ)

ਇਸ ਸਜ਼ਾ ਦੇ ਖ਼ਿਲਾਫ਼ ਅਮਨ ਅਰੋੜਾ ਨੇ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ ਕੀਤਾ ਸੀ ਅਤੇ ਸ਼ਜ਼ਾ ਦੇ ਖ਼ਿਲਾਫ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਸਜ਼ਾ 'ਤੇ ਰੋਕ ਦਾ ਫ਼ੈਸਲਾ ਅੱਜ ਮਤਲਬ ਕਿ 25 ਜਨਵਰੀ ਲਈ ਰਾਖਵਾਂ ਰੱਖ ਲਿਆ ਗਿਆ ਸੀ। ਦਾਇਰ ਕੀਤੀ ਗਈ ਪਟੀਸ਼ਨ 'ਤੇ ਅਦਾਲਤ ਨੇ ਉਨ੍ਹਾਂ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਹੈ। 

ਇਹ ਵੀ ਪੜ੍ਹੋ : ਮੁਕਤਸਰ ਸਾਹਿਬ 'ਚ ਦਰਦਨਾਕ ਘਟਨਾ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, 2 ਭਰਾਵਾਂ ਦੀ ਮੌਤ
ਜਾਣੋ ਕੀ ਹੈ ਪੂਰਾ ਮਾਮਲਾ
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੇ ਅਯੋਗ ਹਨ, ਜਿਸ ਤੋਂ ਬਾਅਦ ਹੁਣ ਅਦਾਲਤ ਵਲੋਂ ਮਿਲੀ ਰਾਹਤ ਮਗਰੋਂ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

Babita

This news is Content Editor Babita