ਐੱਮ. ਪੀ. ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਕਾਂਗਰਸੀਆਂ ਨੂੰ ਅਦਾਲਤ ਵਲੋਂ ਵੱਡੀ ਰਾਹਤ

Wednesday, Mar 06, 2024 - 06:44 PM (IST)

ਐੱਮ. ਪੀ. ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਕਾਂਗਰਸੀਆਂ ਨੂੰ ਅਦਾਲਤ ਵਲੋਂ ਵੱਡੀ ਰਾਹਤ

ਲੁਧਿਆਣਾ : ਨਗਰ-ਨਿਗਮ ਮੁੱਖ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੈ ਤਲਵਾੜ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਅੱਜ ਅਦਾਲਤ ਵਲੋਂ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਸਾਰਿਆਂ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ : ਜੇ ਤੁਸੀਂ ਵੀ ਬਣਵਾਉਣ ਜਾ ਰਹੇ ਸਿਹਤ ਬੀਮਾ ਕਾਰਡ ਤਾਂ ਜ਼ਰਾ ਸਾਵਧਾਨ, ਪੂਰੀ ਖ਼ਬਰ ਪੜ੍ਹ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News