SYL ਮੁੱਦੇ ਉੱਤੇ ਅਦਾਲਤ ਦੇ ਫੈਸਲੇ ਦਾ ਸਨਮਾਨ ਕੀਤਾ ਜਾਵੇ : ਸੁਪਰੀਮ ਕੋਰਟ
Tuesday, Jul 11, 2017 - 01:51 PM (IST)

ਦਿੱਲੀ : SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਸਨਮਾਨ ਕਰੋ। ਜ਼ਿਕਰਯੋਗ ਹੈ ਕਿ ਨਵੰਬਰ ਵਿਚ SYL ਤੇ ਸੁਪਰੀਮ ਕੋਰਟ ਦੇ ਆਪਣਾ ਫੈਸਲਾ ਸੁਣਾਂਦੇ ਹੋਏ ਕਿਹਾ ਸੀ ਕਿ ਨਹਿਰ ਦੇ ਨਿਰਮਾਣ ਦਾ ਕੰਮ ਜਾਰੀ ਕੀਤਾ ਜਾਵੇ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਇਸ ਕੰਮ ਨੂੰ ਸ਼ਾਂਤੀਪੂਰਣ ਢੰਗ ਨਾਲ ਪੂਰਾ ਕੀਤਾ ਜਾਵੇ। ਇਸ ਦੇ ਬਾਵਜੂਦ ਲਗਾਤਾਰ ਨੇਤਾਵਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਨਹਿਰ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ।
ਇਸੇ ਕਾਰਨ ਹੀ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਨੂੰ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਜਦੋਂ ਤੱਕ ਨਹਿਰ ਦਾ ਕੰਮ ਪੂਰਾ ਨਹੀਂ ਹੁੰਦਾ ਦੋਵੇਂ ਸਰਕਾਰਾਂ ਇਹ ਯਕੀਨੀ ਕਰੋਂ ਕਿ ਇਸ ਮੁੱਦੇ ਉੱਤੇ ਕਿਸੇ ਵੀ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਨਾ ਹੋਵੇ।