ਮੋਹਾਲੀ ਦੇ ਬਿਲਡਰ ਨੂੰ ਅਦਾਲਤ ਨੇ ਸੁਣਾਈ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

Tuesday, Sep 17, 2024 - 12:47 PM (IST)

ਮੋਹਾਲੀ ਦੇ ਬਿਲਡਰ ਨੂੰ ਅਦਾਲਤ ਨੇ ਸੁਣਾਈ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

ਮੋਹਾਲੀ (ਸੰਦੀਪ) : ਮੋਹਾਲੀ ਦੇ ਬਿਲਡਰ ਸਕਾਈ ਰੌਕ ਸਿਟੀ ਵੈਲਫੇਅਰ ਸੁਸਾਇਟੀ ਦੇ ਮਾਲਕ ਨਵਜੀਤ ਸਿੰਘ ਨੂੰ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਦੋ ਵੱਖ-ਵੱਖ ਕੇਸਾਂ 'ਚਫ਼ੈਸਲਾ ਨਾ ਮੰਨਣ ਦੇ ਦੋਸ਼ 'ਚ 3-3 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ ਨੂੰ 1-1 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਦੱਸ ਦੇਈਏ ਕਿ ਨਵਜੀਤ ਸਿੰਘ ਪਹਿਲਾਂ ਹੀ ਕਿਸੇ ਮਾਮਲੇ 'ਚ ਪੰਜਾਬ ਦੀ ਨਾਭਾ ਜੇਲ੍ਹ ਵਿਚ ਹੈ। ਸੋਮਵਾਰ ਨੂੰ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮੋਹਾਲੀ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਇਆ Alert, ਜ਼ਰਾ ਬਚ ਕੇ
ਪਹਿਲਾ ਮਾਮਲਾ: ਇਸ ਮਾਮਲੇ ਵਿਚ ਸੈਕਟਰ-125 ਦੇ ਰਜਿੰਦਰ ਨੂੰ ਪਲਾਟ ਦਾ ਕਬਜ਼ਾ ਦੇਣ ਵਿਚ ਦੇਰੀ ਕੀਤੀ ਗਈ ਸੀ। ਜਿਸ ’ਤੇ ਰਜਿੰਦਰ ਨੇ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੂੰ ਅਪੀਲ ਕੀਤੀ ਸੀ। ਇਸ ਮਾਮਲੇ ਵਿਚ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਬਿਲਡਰ ਨੂੰ 9 ਫ਼ੀਸਦੀ ਵਿਆਜ ਸਮੇਤ 8 ਲੱਖ 5 ਹਜ਼ਾਰ ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ 25 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਪਰ ਬਿਲਡਰ ਵੱਲੋਂ ਜ਼ਿਲ੍ਹਾਖ਼ਪਤਕਾਰ ਕਮਿਸ਼ਨ ਦੇ ਹੁਕਮਾਂ ਦੀ ਅਣਦੇਖੀ ਕੀਤੀ ਗਈ। ਇਸ ਮਾਮਲੇ ’ਚ ਮੁਲਜ਼ਮ ਨੂੰ 3 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੇ ਕਰ 'ਤਾ ਵੱਡਾ ਖ਼ੁਲਾਸਾ, ਇੰਝ ਬਣਾਈ ਧਮਾਕੇ ਦੀ ਯੋਜਨਾ
ਦੂਜਾ ਮਾਮਲਾ: ਇਸ ਮਾਮਲੇ ਵਿਚ ਚੰਡੀਗੜ੍ਹ ਸੈਕਟਰ-23 ਦੇ ਰਵਿੰਦਰ ਜੀਤ ਸਿੰਘ ਨੂੰ ਪਲਾਟ ਦਾ ਕਬਜ਼ਾ ਦੇਣ ਵਿਚ ਹੋਈ ਦੇਰੀ ਬਦਲੇ ਉਸ ਵੱਲੋਂ ਦਿੱਤੀ ਗਈ ਰਕਮ 8.3 ਲੱਖ 9 ਫ਼ੀਸਦੀ ਵਿਆਜ ਸਮੇਤ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਸੀ ਅਤੇ 25 ਹਜ਼ਾਰ ਰੁਪਏ ਜੁਰਮਾਨਾ ਵੀ ਭਰਨ ਲਈ ਕਿਹਾ ਗਿਆ ਸੀ ਪਰ ਬਿਲਡਰ ਸਕਾਈ ਰੌਕ ਸਿਟੀ ਵੈਲਫੇਅਰ ਸੁਸਾਇਟੀ ਦੇ ਮਾਲਕ ਨਵਜੀਤ ਸਿੰਘ ਨੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਜਿਸ ’ਤੇ ਕਮਿਸ਼ਨ ਵੱਲੋਂ ਕਈ ਨੋਟਿਸ ਵੀ ਭੇਜੇ ਗਏ ਸਨ। ਜਿਸ ਵੱਲ ਬਿਲਡਰ ਨੇ ਕੋਈ ਧਿਆਨ ਨਹੀਂ ਦਿੱਤਾ। ਇਸੇ ਮਾਮਲੇ ਵਿਚ ਮੁਲਜ਼ਮ ਨੂੰ 3 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ ।
ਬਹੁਤ ਘੱਟ ਮਾਮਲਿਆਂ ਵਿਚ ਦਿੱਤੀ ਜਾਂਦੀ ਹੈ ਸਜ਼ਾ 
ਧਿਆਨਯੋਗ ਹੈ ਕਿ ਬਿਲਡਰ ਨੂੰ ਖ਼ਪਤਕਾਰ ਸੁਰੱਖਿਆ ਐਕਟ ਦੀ ਧਾਰਾ 72 ਤਹਿਤ ਸਜ਼ਾ ਦਿੱਤੀ ਗਈ ਹੈ। ਮੋਹਾਲੀ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਬਹੁਤ ਘੱਟ ਮਾਮਲਿਆਂ ਵਿਚ ਹੀ ਸਜ਼ਾ ਸੁਣਾਉਂਦਾ ਹੈ। ਜ਼ਿਆਦਾਤਰ ਮਾਮਲਿਆਂ ਵਿਚ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਵੱਲੋਂ ਜੁਰਮਾਨਾ ਲਗਾਇਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News