10 ਸਾਲਾ ਭਤੀਜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਚਾਚੇ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

Tuesday, Jan 30, 2024 - 06:15 PM (IST)

10 ਸਾਲਾ ਭਤੀਜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਚਾਚੇ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਨਿਹਾਲ ਸਿੰਘ ਵਾਲਾ (ਬਾਵਾ) : ਆਪਣੀ 10 ਸਾਲਾ ਭਤੀਜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮੋਗਾ ਦੀ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੀੜਤ ਲੜਕੀ ਦੇ ਵਕੀਲ ਦਲਜੀਤ ਸਿੰਘ ਧਾਲੀਵਾਲ ਧੂੜਕੋਟ, ਸਤਨਾਮ ਸਿੰਘ ਧਾਲੀਵਾਲ ਅਤੇ ਪਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਪਿਛਲੇ ਸਾਲ ਇਕ ਔਰਤ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕੀਤਾ ਸੀ। ਲੜਕੀ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੋਸ਼ ਲਾਇਆ ਸੀ ਕਿ ਉਸ ਦੀ 10 ਸਾਲਾ ਬੇਟੀ ਨਾਲ ਉਸ ਦੇ ਦਿਓਰ ਨੇ ਉਸ ਸਮੇਂ ਜਬਰ-ਜ਼ਿਨਾਹ ਕੀਤਾ, ਜਦ ਉਹ ਕੰਮ ਕਰਨ ਲਈ ਪਿੰਡ ਵਿਚ ਗਈ ਹੋਈ ਸੀ। ਉਸ ਦੇ ਬਿਆਨਾਂ ’ਤੇ ਥਾਣਾ ਬੱਧਨੀ ਕਲਾ ਦੀ ਪੁਲਸ ਨੇ ਮਿਤੀ 20 ਜਨਵਰੀ 2023 ਨੂੰ ਕਥਿਤ ਦੋਸ਼ੀ ਹਰਗੋਬਿੰਦ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨਕਾਊਂਟਰ, ਖੇਤਾਂ ਵਿਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਦੇਖੋ ਮੌਕੇ ਦੀ ਵੀਡੀਓ

ਵਕੀਲ ਦਲਜੀਤ ਸਿੰਘ ਧਾਲੀਵਾਲ ਧੂੜਕੋਟ, ਸਤਨਾਮ ਸਿੰਘ ਧਾਲੀਵਾਲ ਅਤੇ ਪਰਵਿੰਦਰ ਸਿੰਘ ਧਾਲੀਵਾਲ ਨੇ ਇਸ ਨਾਬਾਲਗ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਉਸ ਦਾ ਕੇਸ ਬਿਲਕੁਲ ਮੁਫਤ ਲੜਿਆ। ਪੀੜਤ ਧਿਰ ਦੇ ਇਨ੍ਹਾਂ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਵਿਕਰਾਂਤ ਕੁਮਾਰ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।

ਇਹ ਵੀ ਪੜ੍ਹੋ : ਬੰਬੀਹਾ ਗੈਂਗ ਵਲੋਂ ਲਾਰੈਂਸ ਗੈਂਗ ਦੇ ਸ਼ੂਟਰ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਪਿੱਛੋਂ ਫੇਸਬੁਕ ’ਤੇ ਪਾਈ ਪੋਸਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News