ਹਿਮਾਚਲ ''ਚ ਮਰੇ ਪੰਜਾਬ ਦੇ 4 ਸ਼ਰਧਾਲੂਆਂ ਦਾ ਇਕੱਠਿਆਂ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪੂਰਾ ਪਰਿਵਾਰ
Sunday, Aug 17, 2025 - 03:49 PM (IST)

ਮੋਗਾ (ਕਸ਼ਿਸ਼)- ਹਿਮਾਚਲ ਪ੍ਰਦੇਸ਼ 'ਚ 15 ਅਗਸਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ ਮੋਗਾ ਜ਼ਿਲ੍ਹੇ ਦੇ ਪਿੰਡ ਭਾਗੀਕੇ ਦੇ ਰਹਿਣ ਵਾਲੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਹ ਸ਼ਰਧਾਲੂ ਮਾਂ ਚਮੁੰਡਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ, ਜਦੋਂ ਪਿਕਅਪ ਗੱਡੀ ਟਹਿਰਾ ਉਖਲੀ ‘ਚ ਪਲਟ ਗਈ ਅਤੇ ਜਣਿਆਂ ਦੀ ਮੌਤ ਹੋ ਗਈ ਸੀ। ਅੱਜ ਮ੍ਰਿਤਕਾਂ ਦਾ ਇਕੱਠਿਆਂ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ ਮਾਂ ਚਮੁੰਡਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ 29 ਸ਼ਰਧਾਲੂ ਜੋ ਕਿ ਪਿਕਅੱਪ 'ਚ ਸਵਾਰ ਸੀ, ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਗੱਡੀ ਟਹਿਰਾ ਉਖਲੀ 'ਚ ਜਾ ਵੱਜੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਬਾਕੀ ਜ਼ਖ਼ਮੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਹੁਣ ਉਨ੍ਹਾਂ ਦੇ ਪਾਰਥਿਕ ਸਰੀਰ ਨੂੰ ਮੋਗਾ 'ਚ ਲਿਆ ਕੇ ਅੰਤਿਮ ਸੰਸਕਾਰ ਕੀਤਾ ਗਿਆ ਹੈ । ਇਸ ਮੌਕੇ ਪਿੰਡ ਵਿੱਚ ਸ਼ੋਕ ਦੀ ਲਹਿਰ ਹੈ ਅਤੇ ਪੂਰੇ ਪਿੰਡ ਵੱਲੋਂ ਇਕੱਠੇ ਹੋ ਕੇ ਉਨ੍ਹਾਂ ਦਾ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਹ ਇਲਾਕੇ ਆਏ ਹੜ੍ਹ ਦੀ ਚਪੇਟ 'ਚ, ਪ੍ਰਸ਼ਾਸਨ ਨੇ ਕੀਤਾ HighAlert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8